Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਅੰਤਰਰਾਸ਼ਟਰੀ

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਐੱਸਸੀਓ ਦੀ ਮੀਟਿੰਗ ਸ਼ਾਮਿਲ ਹੋਣ ਲਈ ਪਾਕਿਸਤਾਨ ਪਹੁੰਚੇ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ- ਮੋਦੀ ਆਉਂਦੇ ਤਾਂ ਚੰਗਾ ਹੁੰਦਾ

October 15, 2024 07:43 AM

ਇਸਲਾਮਾਬਾਦ, 15 ਅਕਤੂਬਰ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਪਾਕਿਸਤਾਨ ਵਿੱਚ 15 ਅਕਤੂਬਰ ਤੋਂ ਹੋਣ ਵਾਲੀ ਐੱਸਸੀਓ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਕਿਹਾ ਕਿ ਮੋਦੀ ਆਉਂਦੇ ਤਾਂ ਚੰਗਾ ਹੁੰਦਾ।
ਦਰਅਸਲ, ਪਾਕਿਸਤਾਨ ਨੇ ਅਗਸਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਐੱਸਸੀਓ ਵਿੱਚ ਸੱਦਾ ਭੇਜਿਆ ਸੀ, ਪਰ ਦੋਨਾਂ ਦੇਸ਼ਾਂ ਦੇ ਖਰਾਬ ਸਬੰਧਾਂ ਕਾਰਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਜੈਸ਼ੰਕਰ ਸ਼ਾਮ ਕਰੀਬ 4 ਵਜੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਪਹੁੰਚੇ। ਉਹ ਉੱਥੇ ਕਰੀਬ 24 ਘੰਟੇ ਬਿਤਾਉਣਗੇ। ਪਾਕਿਸਤਾਨ ਜਾਣ ਤੋਂ ਪਹਿਲਾਂ ਹੀ ਵਿਦੇਸ਼ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਉੱਥੇ ਜਾਣ ਦਾ ਮਕਸਦ ਸਿਰਫ਼ ਐੱਸਸੀਓ ਮੀਟਿੰਗ ਹੈ, ਦੋਨਾਂ ਦੇਸ਼ਾਂ ਦੇ ਸਬੰਧਾਂ 'ਤੇ ਕੋਈ ਚਰਚਾ ਨਹੀਂ ਹੋਵੇਗੀ।
ਭਾਰਤ ਤੋਂ ਇਲਾਵਾ ਰੂਸ ਅਤੇ ਚੀਨ ਸਮੇਤ 10 ਦੇਸ਼ਾਂ ਦੇ ਪ੍ਰਤੀਨਿਧੀ ਵੀ ਐੱਸਸੀਓ ਦੀ ਬੈਠਕ 'ਚ ਸ਼ਾਮਿਲ ਹੋਣਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਸਲਾਮਾਬਾਦ ਵਿੱਚ ਲਾਕਡਾਊਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਪੂਰੇ ਸ਼ਹਿਰ ਵਿੱਚ 3 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਵਿਦੇਸ਼ ਮੰਤਰੀ ਜੈਸ਼ੰਕਰ 8 ਸਾਲ 10 ਮਹੀਨਿਆਂ ਬਾਅਦ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਨੇਤਾ ਹਨ। ਇਸ ਲਈ ਇਹ ਦੌਰਾ ਖਾਸ ਹੈ। ਇਸ ਤੋਂ ਪਹਿਲਾਂ 25 ਦਸੰਬਰ 2015 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦਾ ਦੌਰਾ ਕੀਤਾ ਸੀ। ਉਦੋਂ ਮੋਦੀ ਅਚਾਨਕ ਦੌਰੇ 'ਤੇ ਲਾਹੌਰ ਪਹੁੰਚੇ ਸਨ।
ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਦੌਰੇ ਤੋਂ ਬਾਅਦ ਭਾਰਤ ਦਾ ਕੋਈ ਪ੍ਰਧਾਨ ਮੰਤਰੀ ਜਾਂ ਮੰਤਰੀ ਪਾਕਿਸਤਾਨ ਨਹੀਂ ਗਿਆ ਹੈ।
2016 ਵਿੱਚ, ਮੋਦੀ ਦੇ ਦੌਰੇ ਦੇ ਇੱਕ ਸਾਲ ਬਾਅਦ, ਚਾਰ ਅੱਤਵਾਦੀ ਉੜੀ ਵਿੱਚ ਭਾਰਤੀ ਫੌਜ ਦੇ ਬ੍ਰਿਗੇਡ ਹੈੱਡਕੁਆਰਟਰ ਵਿੱਚ ਦਾਖਲ ਹੋਏ। ਇਸ ਹਮਲੇ 'ਚ ਭਾਰਤੀ ਫੌਜ ਦੇ 19 ਜਵਾਨ ਸ਼ਹੀਦ ਹੋ ਗਏ ਸਨ।
ਉਦੋਂ ਤੋਂ ਹੀ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਤਣਾਅ ਵਧ ਗਿਆ ਸੀ। 2019 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਦੋਨਾਂ ਦੇਸ਼ਾਂ ਦੇ ਰਿਸ਼ਤੇ ਹੋਰ ਵਿਗੜ ਗਏ। ਹਾਲਾਂਕਿ ਇਸ ਸਭ ਦੇ ਬਾਵਜੂਦ ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਪਿਛਲੇ ਸਾਲ ਗੋਆ 'ਚ ਐੱਸਸੀਓ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣ ਲਈ ਭਾਰਤ ਆਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਕਮਿਊਨਿਸਟ ਦੇਸ਼ ਲਾਓਸ ਪਹੁੰਚੇ, ਬੋਧੀ ਭਿਕਸ਼ੂਆਂ ਨੇ ਕੀਤਾ ਸਵਾਗਤ ਚੋਣਾਂ ਤੋਂ ਪਹਿਲਾਂ ਟਰੰਪ ਨੇ ਫਿਰ ਕੀਤੀ ਮੋਦੀ ਦੀ ਤਾਰੀਫ: ਕਿਹਾ- ਮੋਦੀ ਟੋਟਲ ਕਿਲਰ ਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟ ਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ ਦੋ ਅਮਰੀਕੀ ਅਤੇ ਇੱਕ ਬ੍ਰਿਟਿਸ਼ ਵਿਗਿਆਨੀ ਨੂੰ ਕਮਿਸਟ੍ਰੀ ਵਿਚ ਨੋਬਲ ਪੁਰਸਕਾਰ, ਪ੍ਰੋਟੀਨ ਦੀ ਬਣਤਰ ਨੂੰ ਸਮਝਾਉਣ ਲਈ ਏ.ਆਈ. ਮਾਡਲ ਬਣਾਇਆ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੌਰਾ ਅਮਰੀਕੀ ਰਾਸ਼ਟਰਪਤੀ ਚੋਣਾਂ: ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਖਤ ਚੁਣੌਤੀ ਦਾ ਸਾਹਮਣਾ ਅਮਰੀਕਾ ਵਿਚ ਸਾਬਕਾ ਗਵਰਨਰ ਡੇਵਿਡ ਪੈਟਰਸਨ ਤੇ ਉਸ ਦੇ ਪੁੱਤਰ ਉਪਰ ਜਾਨਲੇਵਾ ਹਮਲਾ ਲਾਸ ਏਂਜਲਸ ਖੇਤਰ ਵਿਚ ਨਸਲੀ ਨਫਰਤ ਫੈਲਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਤਹਿਤ 'ਵਾਈਟ ਸੁਪਰਮੇਸੀ ਗੈਂਗ' ਨਾਲ ਸਬੰਧਤ 68 ਸ਼ੱਕੀ ਗ੍ਰਿਫਤਾਰ ਅਮਰੀਕਾ ਦੇ ਫੌਜੀ ਟਿਕਾਣੇ ਨੇੜੇ ਅੱਧੀ ਰਾਤ ਨੂੰ ਘੁੰਮ ਰਹੇ 5 ਚੀਨੀ ਨਾਗਰਿਕਾਂ ਵਿਰੁੱਧ ਸ਼ੱਕੀ ਗਤੀਵਿਧੀਆਂ ਤਹਿਤ ਦੋਸ਼ ਆਇਦ