Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਕੈਨੇਡਾ

ਭਾਰਤ-ਕੈਨੇਡਾ ਤਨਾਅ: ਕੈਨੇਡਾ ਨੇ ਕਿਹਾ- ਭਾਰਤ ਲਾਰੈਂਸ ਗੈਂਗ ਤੋਂ ਕਰਵਾ ਰਿਹਾ ਹੈ ਟਾਰਗੇਟ ਕਿਲਿੰਗ

October 15, 2024 07:43 AM

ਓਟਵਾ, 15 ਅਕਤੂਬਰ (ਪੋਸਟ ਬਿਊਰੋ): ਭਾਰਤ-ਕੈਨੇਡਾ ਤਨਾਅ ਵਧ ਰਿਹਾ ਹੈ। ਇਸਦੇ ਚਲਦੇ ਕੈਨੇਡਾ ਨੇ ਮੰਗਲਵਾਰ ਨੂੰ ਭਾਰਤ 'ਤੇ ਨਵੇਂ ਦੋਸ਼ ਲਾਏ ਹਨ। ਜਸਟਿਨ ਟਰੂਡੋ ਦੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਅਤੇ ਦੱਖਣੀ ਏਸ਼ੀਆਈ ਮੂਲ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਅਪਰਾਧਿਕ ਗਿਰੋਹ ਲਾਰੈਂਸ ਗਰੁੱਪ ਦੀ ਵਰਤੋਂ ਕੀਤੀ ਹੈ।
ਕੈਨੇਡੀਅਨ ਪੁਲਿਸ ਵਿਭਾਗ ਆਰਸੀਐੱਮਪੀ ਵਿੱਚ ਸਹਾਇਕ ਕਮਿਸ਼ਨਰ ਬ੍ਰਿਗੇਟ ਗੌਵਿਨ ਨੇ ਕਿਹਾ ਕਿ ਲਾਰੈਂਸ ਗੈਂਗ ਦੇ ਭਾਰਤ ਸਰਕਾਰ ਦੇ ਏਜੰਟਾਂ ਨਾਲ ਸਬੰਧ ਹਨ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਦੇ ਏਜੰਟਾਂ 'ਤੇ ਖੁਫੀਆ ਜਾਣਕਾਰੀ ਇਕੱਠੀ ਕਰਨ, ਟਾਰਗੇਟ ਕਿਲਿੰਗ, ਕੈਨੇਡੀਅਨ ਨਾਗਰਿਕਾਂ ਨੂੰ ਧਮਕੀਆਂ ਦੇਣ ਅਤੇ ਹਿੰਸਾ 'ਚ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਸੀ।
ਸਬੂਤਾਂ ਦਾ ਹਵਾਲਾ ਦਿੰਦੇ ਹੋਏ, ਟਰੂਡੋ ਨੇ ਕਿਹਾ ਕਿ ਕੈਨੇਡਾ ਤੋਂ ਕੱਢੇ ਗਏ ਛੇ ਭਾਰਤੀ ਡਿਪਲੋਮੈਟ ਉਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਿਲ ਸਨ ਜਿਨ੍ਹਾਂ ਤੋਂ ਲੋਕਾਂ ਨੂੰ ਖਤਰਾ ਪੈਦਾ ਹੁੰਦਾ ਸੀ। ਕੈਨੇਡਾ ਨੇ ਇਸ ਮਾਮਲੇ 'ਤੇ ਭਾਰਤ ਨਾਲ ਕੰਮ ਕਰਨ ਦੀਆਂ ਕਈ ਕੋਸਿ਼ਸ਼ਾਂ ਕੀਤੀਆਂ ਪਰ ਭਾਰਤ ਨੇ ਹਰ ਵਾਰ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ।
ਭਾਰਤ ਨੇ ਪ੍ਰਧਾਨ ਮੰਤਰੀ ਟਰੂਡੋ ਦੇ ਦੋਸ਼ਾਂ 'ਤੇ ਪਲਟਵਾਰ ਕਰਦੇ ਹੋਏ ਉਨ੍ਹਾਂ ਨੂੰ ਬੇਬੁਨਿਆਦ ਦੱਸਿਆ ਹੈ। ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ 'ਚ ਕਿਹਾ ਕਿ ਕੈਨੇਡਾ ਬਿਨ੍ਹਾਂ ਕੋਈ ਠੋਸ ਸਬੂਤ ਦਿੱਤੇ ਰਟੇ ਰਟਾਏ ਦੋਸ਼ਾਂ ਨੂੰ ਦੁਹਰਾ ਰਿਹਾ ਹੈ। ਸਾਡੇ ਹਾਈ ਕਮਿਸ਼ਨਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਉਹੀ ਪੁਰਾਣੇ ਟਰੂਡੋ ਹਨ, ਉਹੀ ਪੁਰਾਣੇ ਬਿਆਨ ਦੁਹਰਾ ਰਹੇ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਡਿਪਲੋਮੈਟ `ਤੇ ਲਾਇਆ ਅਪਰਾਧਾਂ ਵਿਚ ਸ਼ਾਮਿਲ ਹੋਣ ਦਾ ਦੋਸ਼ ਭਾਰਤ ਨੇ ਕੈਨੇਡਾ ਤੋਂ ਹਾਈਕਮਿਸ਼ਨਰ ਨੂੰ ਵਾਪਿਸ ਬੁਲਾਇਆ ਗੈਸ ਸਟੇਸ਼ਨ `ਤੇ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖ਼ਮੀ ਪੁਲਿਸ ਨੇ ਸੈਂਡੀ ਹਿੱਲ ਵਿੱਚ ਵਾਹਨ ਚੋਰੀ ਦੇ ਮੁਲਜ਼ਮ ਦੀ ਭਾਲ ਲਈ ਲੋਕਾਂ ਤੋਂ ਮੰਗੀ ਮਦਦ ਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤ ਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲ ਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂ ਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂ