Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

October 15, 2024 09:55 AM

* ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ
* ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਦੇ ਹੁਕਮ
* ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹੋਰ ਸੁਪਰ ਸਪੈਸ਼ਲਿਸਟਾਂ ਨੂੰ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼
ਚੰਡੀਗੜ੍ਹ, 15 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।
ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਨ੍ਹਾਂ ਕਾਲਜਾਂ ਅਤੇ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਤੋਂ ਲੋਕਾਂ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਰ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਹਸਪਤਾਲਾਂ ਵਿੱਚ ਮਿਆਰੀ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਧੇਰੇ ਸੁਪਰ ਸਪੈਸ਼ਲਿਸਟਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਲਈ ਵਿਆਪਕ ਨੀਤੀ ਤਿਆਰ ਕਰਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਗ੍ਰਾਮ ਪੰਚਾਇਤ ਚੋਣਾਂ 2024: ਚੋਣ ਅਮਲਾ ਪੂਰੀ ਜਿ਼ੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਭੁਪਿੰਦਰ ਸਿੰਘ