Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

October 15, 2024 09:58 AM

* ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
* ਸੂਬੇ ਵਿੱਚ ਆਪਣਾ ਕਾਰੋਬਾਰ ਵਧਾਉਣ ਦੀ ਇੱਛਾ ਜ਼ਾਹਰ ਕੀਤੀ
* ਮੁੱਖ ਮੰਤਰੀ ਨੇ ਇਸ ਨੇਕ ਪਹਿਲਕਦਮੀ ਵਿੱਚ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ
ਚੰਡੀਗੜ੍ਹ, 15 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ।
ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਸੱਚਮੁੱਚ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਭਗਵੰਤ ਸਿੰਘ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ।
ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ.ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ।
ਜੂਲੀਅਨ ਨੇ ਕਿਹਾ ਕਿ ਕੰਪਨੀ ਦੀ 'ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ' ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੀ ਪੱਧਰ ਉੱਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਗ੍ਰਾਮ ਪੰਚਾਇਤ ਚੋਣਾਂ 2024: ਚੋਣ ਅਮਲਾ ਪੂਰੀ ਜਿ਼ੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਭੁਪਿੰਦਰ ਸਿੰਘ