Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

October 15, 2024 09:58 AM

-ਪੇਂਡੂ ਖੇਤਰਾਂ ਨਾਲ ਸੰਪਰਕ ਵਧਾ ਕੇ ਪਿੰਡ ਵਾਸੀਆਂ ਦੀ ਸਹੂਲਤ ਲਈ ਚੁੱਕਿਆ ਗਿਆ ਇਹ ਅਹਿਮ ਕਦਮ
-ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਕੀਤੀ ਜਾਵੇਗੀ ਵਰਤੋਂ
ਚੰਡੀਗੜ੍ਹ, 15 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ 'ਤੇ ਉਸਾਰੀ ਲਈ ਜ਼ਮੀਨੀ ਪੱਧਰ ‘ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ 'ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਕਾਰਜ ਨੂੰ ਅਲਾਟ ਕਰਨ ਸਮੇਂ ਇਸ ਪ੍ਰੋਜੈਕਟ ਦੀ ਉੱਚ ਗੁਣਵੱਤਾ ਦੇ ਨਾਲ-ਨਾਲ ਇਸ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਸਹੀ ਢੰਗ ਨਾਲ ਲਗਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੀਆਂ ਪੇਂਡੂ ਸੜਕਾਂ ਦੀ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ 'ਤੇ ਉੱਚ ਗੁਣਵੱਤਾ ਵਾਲੇ ਕਾਰਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲੇ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਇਸ ਦੇ ਨਾਲ ਹੀ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਵੀ ਆਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਗ੍ਰਾਮ ਪੰਚਾਇਤ ਚੋਣਾਂ 2024: ਚੋਣ ਅਮਲਾ ਪੂਰੀ ਜਿ਼ੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਭੁਪਿੰਦਰ ਸਿੰਘ