Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ.ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
 
ਅੰਤਰਰਾਸ਼ਟਰੀ

ਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀ

October 15, 2024 09:18 PM

ਕੀਵ, 15 ਅਕਤੂਬਰ (ਪੋਸਟ ਬਿਊਰੋ): ਫੌਜੀਆਂ ਦੀ ਕਮੀ ਨਾਲ ਜੂਝ ਰਹੀ ਯੂਕਰੇਨ ਦੀ ਫੌਜ ਹੁਣ ਵਿਆਹ ਸਮਾਰੋਹਾਂ, ਨਾਈਟ ਕਲੱਬਾਂ, ਬਾਰਾਂ, ਰੈਸਟੋਰੈਂਟਾਂ ਅਤੇ ਕਾਂਸਰਟ ਹਾਲਾਂ ਵਰਗੀਆਂ ਥਾਂਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਦਰਅਸਲ, ਯੂਕਰੇਨ ਨੇ ਯੁੱਧ ਦੀ ਸ਼ੁਰੂਆਤ ਤੋਂ ਹੀ ਪੁਰਸ਼ਾਂ ਲਈ ਫੌਜ ਵਿੱਚ ਭਰਤੀ ਹੋਣਾ ਲਾਜ਼ਮੀ ਕਰ ਦਿੱਤਾ ਸੀ। ਇਸ ਲਈ ਨੌਜਵਾਨਾਂ ਨੂੰ ਇਸ ਸਾਲ ਅਪ੍ਰੈਲ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਸੀ।
ਇਸ ਹੁਕਮ ਤੋਂ ਬਾਅਦ ਯੂਕਰੇਨ ਦੇ ਨੌਜਵਾਨ ਫੌਜ 'ਚ ਭਰਤੀ ਹੋਣ ਤੋਂ ਬਚਣ ਦੀ ਕੋਸਿ਼ਸ਼ ਕਰ ਰਹੇ ਹਨ। ਯੂਕਰੇਨ ਫਰਵਰੀ 2022 ਤੋਂ ਰੂਸ ਨਾਲ ਜੰਗ ਲੜ ਰਿਹਾ ਹੈ।
ਰਿਪੋਰਟਾਂ ਮੁਤਾਬਕ ਇਸ ਯੁੱਧ 'ਚ ਕਰੀਬ 80 ਹਜ਼ਾਰ ਯੂਕਰੇਨੀ ਫੌਜੀ ਮਾਰੇ ਗਏ ਹਨ। ਇਸ ਕਾਰਨ ਇੱਥੇ ਫੌਜੀਆਂ ਦੀ ਕਮੀ ਸੀ, ਜਿਸ ਕਾਰਨ ਯੂਕਰੇਨ ਨਵੇਂ ਫੌਜੀਆਂ ਦੀ ਭਰਤੀ ਕਰ ਰਿਹਾ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਦਾ ਕਹਿਣਾ ਹੈ ਕਿ ਫੌਜ ਵਿੱਚ ਘੱਟੋ-ਘੱਟ 5 ਲੱਖ ਨੌਜਵਾਨਾਂ ਦੀ ਭਰਤੀ ਕਰਨ ਦੀ ਲੋੜ ਹੈ।
ਰਾਜਧਾਨੀ ਕੀਵ ਵਿੱਚ ਫੌਜ ਲਈ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਪਛਾਣ ਕਰਨ ਲਈ ਫੌਜ ਦੇ ਛਾਪੇ ਆਮ ਹੋ ਗਏ ਹਨ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਇਹ ਫੌਜੀ ਕਾਰਵਾਈ ਮੁੱਖ ਤੌਰ 'ਤੇ ਨੌਜਵਾਨਾਂ ਦੇ ਫੌਜੀ ਰਜਿਸਟ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਹੈ।
ਮੁਹਿੰਮ ਦੀ ਹਰੇਕ ਟੀਮ ਵਿੱਚ ਪੁਲਿਸ ਅਤੇ ਫੌਜ ਦੇ ਭਰਤੀ ਅਧਿਕਾਰੀ ਸ਼ਾਮਿਲ ਹੁੰਦੇ ਹਨ। ਯੂਕਰੇਨ ਦੇ ਫੌਜੀ ਕਾਨੂੰਨ ਦੇ ਵਕੀਲ ਕਸਯਾਨਚੁਕ ਸਰਗੀ ਦਾ ਕਹਿਣਾ ਹੈ ਕਿ ਫੌਜ ਹੁਣ ਵਿਆਹ ਸਮਾਗਮਾਂ 'ਤੇ ਵੀ ਛਾਪੇਮਾਰੀ ਕਰ ਰਹੀ ਹੈ। ਸਰਗੀ ਨੇ ਸੋਸ਼ਲ ਮੀਡੀਆ 'ਤੇ ਅਜਿਹੀ ਹੀ ਇਕ ਕਾਰਵਾਈ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਐੱਸਸੀਓ ਦੀ ਮੀਟਿੰਗ ਸ਼ਾਮਿਲ ਹੋਣ ਲਈ ਪਾਕਿਸਤਾਨ ਪਹੁੰਚੇ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ- ਮੋਦੀ ਆਉਂਦੇ ਤਾਂ ਚੰਗਾ ਹੁੰਦਾ ਪ੍ਰਧਾਨ ਮੰਤਰੀ ਮੋਦੀ ਕਮਿਊਨਿਸਟ ਦੇਸ਼ ਲਾਓਸ ਪਹੁੰਚੇ, ਬੋਧੀ ਭਿਕਸ਼ੂਆਂ ਨੇ ਕੀਤਾ ਸਵਾਗਤ ਚੋਣਾਂ ਤੋਂ ਪਹਿਲਾਂ ਟਰੰਪ ਨੇ ਫਿਰ ਕੀਤੀ ਮੋਦੀ ਦੀ ਤਾਰੀਫ: ਕਿਹਾ- ਮੋਦੀ ਟੋਟਲ ਕਿਲਰ ਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟ ਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ ਦੋ ਅਮਰੀਕੀ ਅਤੇ ਇੱਕ ਬ੍ਰਿਟਿਸ਼ ਵਿਗਿਆਨੀ ਨੂੰ ਕਮਿਸਟ੍ਰੀ ਵਿਚ ਨੋਬਲ ਪੁਰਸਕਾਰ, ਪ੍ਰੋਟੀਨ ਦੀ ਬਣਤਰ ਨੂੰ ਸਮਝਾਉਣ ਲਈ ਏ.ਆਈ. ਮਾਡਲ ਬਣਾਇਆ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੌਰਾ ਅਮਰੀਕੀ ਰਾਸ਼ਟਰਪਤੀ ਚੋਣਾਂ: ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਖਤ ਚੁਣੌਤੀ ਦਾ ਸਾਹਮਣਾ ਅਮਰੀਕਾ ਵਿਚ ਸਾਬਕਾ ਗਵਰਨਰ ਡੇਵਿਡ ਪੈਟਰਸਨ ਤੇ ਉਸ ਦੇ ਪੁੱਤਰ ਉਪਰ ਜਾਨਲੇਵਾ ਹਮਲਾ