Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ.ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
 
ਪੰਜਾਬ

ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

October 15, 2024 09:44 PM

ਮੋਹਾਲੀ, 15 ਅਕਤੂਬਰ (ਪੋਸਟ ਬਿਊਰੋ): ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮ ਸਮਾਗਮ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਸਮਾਗਮ ਵਿਚ ਗੁਰੂ ਦੀ ਬਾਣੀ ਨਾਲ ਜੁੜਦੇ ਹੋਏ ਵੱਡੀ ਗਿਣਤੀ ਵਿਚ ਧਾਰਮਿਕ ਸਮਾਗਮ ਸ਼ਾਮ ਪੰਜੇ ਵਜੇ ਸ਼ੁਰੂ ਹੋ ਕੇ ਰਾਤ ਗਿਆਰਾਂ ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨ੍ਹਾਂ ਵਿਚ ਕਿ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਭੈਣ ਰਵਿੰਦਰ ਕੌਰ ਵੱਲੋਂ ਸਿਮਰਨ ਸਾਧਨਾ ਕੀਤੀ ਗਈ। ਜਦ ਕਿ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ, ਭਾਈ ਕਾਬਲ ਸਿੰਘ ਇੰਚਾਰਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਗਜੀਤ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਨਾਡਾ ਸਾਹਿਬ, ਭਾਈ ਰਵਿੰਦਰ ਸਿੰਗ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਗਪਾਲ ਸਿੰਘ ਜੀ ਯੂ ਕੇ ਵਾਲਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਸੰਗਤ ਟੀ ਵੀ ਅਤੇ ਯੂ ਟਿਊਬ ਤੇ ਅੰਮ੍ਰਿਤ ਬਾਣੀ ਤੇ ਕੀਤਾ ਜਾ ਰਿਹਾ ਹੈ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਸੰਗਤ ਨੇ ਵੀ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ।

 
ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਕੱਲ੍ਹ ਅਖੀਰੀ ਦਿਨ ਜਿੱਥੇ ਵੱਡੀ ਪੱਧਰ ਤੇ ਸੰਗਤਾਂ ਇਸ ਸਮਾਗਮ ਨਾਲ ਜੁੜ ਰਹੀਆਂ ਹਨ। ਇਸ ਦੇ ਨਾਲ ਹੀ ਸਮਾਗਮ ਦੌਰਾਨ ਭਾਈ ਗੁਰਤੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਥਾ ਭਾਈ ਪ੍ਰਦੀਪ ਸਿੰਘ, ਬਾਈ ਸਰਬਜੀਤ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਹਾਜ਼ਰੀ ਭਰ ਰਹੇ ਹਨ।

 
ਇਸ ਸਬੰਧੀ ਜਾਣਕਾਰੀ ਸਾਂਝੀ ਦੇ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ।
ਟਰੱਸਟ ਦੇ ਸਕੱਤਰ ਸ.ਗੁਰਮੀਤ ਸਿੰਘ ਜੀ ਨੇ ਦੱਸਿਆਂ ਕਿ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਵੱਲੋਂ ਲੋਕ ਸੇਵਾ ਵਿਚ ਕੀਤੇ ਜਾ ਰਹੇ ਹਰ ਉਪਰਾਲੇ ਨੂੰ ਉਸ ਸਮੇਂ ਹੀ ਸਫਲ ਮੰਨਿਆਂ ਜਾ ਸਕਦਾ ਹੈ ਜਦ ਇਸ ਹਸਪਤਾਲ ਵਿਚ ਇਲਾਜ ਲਈ ਆਉਣ ਵਾਲਾ ਹਰ ਵਿਅਕਤੀ ਵਾਪਸ ਜਾਂਦੇ ਹੋਏ ਆਪਣੇ ਚਿਹਰੇ 'ਤੇ ਮੁਸਕਰਾਹਟ ਲੈ ਕੇ ਆਵੇਗਾ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਬੀ.ਐੱਸ.ਸੀ. ਨਰਸਿੰਗ ਨਤੀਜਾ ਸ਼ਾਨਦਾਰ ਰਿਹਾ ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ