Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ.ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
 
ਕੈਨੇਡਾ

ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ.

October 16, 2024 05:31 AM

ਕਿਹਾ: ਕੈਨੇਡੀਅਨ ਨਾਗਰਿਕਾਂ ਖਿਲਾਫ ਹਿੰਸਕ ਘਟਨਾਵਾਂ `ਚ ਵਿਦੇਸ਼ੀ ਦਖ਼ਲਅੰਦਾਜ਼ੀ ਦੀ ਜਵਾਬਦੇਹੀ ਵਧੇ
ਓਂਟਾਰੀਓ, 16 ਅਕਤੂਬਰ (ਪੋਸਟ ਬਿਊਰੋ) : ਓਂਟਾਰੀਓ ਵਿੱਚ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਓਂਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ (ਓਐੱਸਜੀਸੀ) ਨੇ ਆਰਸੀਐੱਮਪੀ ਦੀ ਰਿਪੋਰਟ ਤੋਂ ਬਾਅਦ ਗੰਭੀਰ ਚਿੰਤਾਵਾਂ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਕੈਨੇਡੀਅਨ ਨਾਗਰਿਕਾਂ ਵਿਰੁੱਧ ਹਿੰਸਕ ਕਾਰਵਾਈਆਂ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸੰਭਾਵਤ ਸ਼ਮੂਲੀਅਤ ਦੀ ਗੱਲ ਕਹੀ ਗਈ ਹੈ, ਖਾਸ ਤੌਰ 'ਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ `ਚ।
ਓਐੱਸਜੀਸੀ ਵਲੋਂ ਕਿਹਾ ਗਿਆ ਹੈ ਕਿ ਉਹ ਕੈਨੇਡੀਅਨ ਸਿੱਖਾਂ ਦੀ ਮਜ਼ਬੂਤ ਸੁਰੱਖਿਆ ਅਤੇ ਵਿਦੇਸ਼ੀ ਦਖਲਅੰਦਾਜ਼ੀ ਲਈ ਜਵਾਬਦੇਹੀ ਵਧਾਉਣ ਦੀ ਮੰਗ ਕਰਦੇ ਹਾਂ। ਉਹ ਇਹ ਵੀ ਉਮੀਦ ਕਰਦੇ ਹਨ ਕਿ ਦੋਵੇਂ ਸਰਕਾਰਾਂ ਇਸ ਮਾਮਲੇ ‘ਚ ਵੱਡੇ ਪੱਧਰ 'ਤੇ ਸਿੱਖ ਭਾਈਚਾਰੇ ਦੀ ਸੰਤੁਸ਼ਟੀ ਲਈ ਸਹਿਯੋਗ ਕਰਨਗੀਆਂ।
ਅਜਿਹੀਆਂ ਘਟਨਾਵਾਂ ਨੇ ਕੈਨੇਡੀਅਨ ਸਿੱਖਾਂ ਵਿੱਚ ਸੁਰੱਖਿਆ ਨੂੰ ਲੈ ਕੇ ਡਰ ਨੂੰ ਵਧਾ ਦਿੱਤਾ ਹੈ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਾਰਵਾਈਆਂ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਦੇ ਨੇਤਾਵਾਂ ਅਤੇ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਲਈ ਭਾਰਤ ਵੱਲੋਂ ਕੀਤੇ ਗਏ ਵਿਆਪਕ ਯਤਨਾਂ ਦਾ ਹਿੱਸਾ ਹਨ। ਇਨ੍ਹਾਂ ਦੋਸ਼ਾਂ ਕਾਰਨ ਕੈਨੇਡਾ ਅਤੇ ਭਾਰਤ ਵਿਚਾਲੇ ਤਣਾਅ ਵੀ ਵਧ ਗਿਆ ਹੈ ਜੋ ਕੈਨੇਡੀਅਨ ਸਿੱਖਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤ ਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤ ਭਾਰਤ-ਕੈਨੇਡਾ ਤਨਾਅ: ਕੈਨੇਡਾ ਨੇ ਕਿਹਾ- ਭਾਰਤ ਲਾਰੈਂਸ ਗੈਂਗ ਤੋਂ ਕਰਵਾ ਰਿਹਾ ਹੈ ਟਾਰਗੇਟ ਕਿਲਿੰਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਡਿਪਲੋਮੈਟ `ਤੇ ਲਾਇਆ ਅਪਰਾਧਾਂ ਵਿਚ ਸ਼ਾਮਿਲ ਹੋਣ ਦਾ ਦੋਸ਼ ਭਾਰਤ ਨੇ ਕੈਨੇਡਾ ਤੋਂ ਹਾਈਕਮਿਸ਼ਨਰ ਨੂੰ ਵਾਪਿਸ ਬੁਲਾਇਆ ਗੈਸ ਸਟੇਸ਼ਨ `ਤੇ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖ਼ਮੀ ਪੁਲਿਸ ਨੇ ਸੈਂਡੀ ਹਿੱਲ ਵਿੱਚ ਵਾਹਨ ਚੋਰੀ ਦੇ ਮੁਲਜ਼ਮ ਦੀ ਭਾਲ ਲਈ ਲੋਕਾਂ ਤੋਂ ਮੰਗੀ ਮਦਦ ਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤ ਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲ ਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂ