Welcome to Canadian Punjabi Post
Follow us on

18

October 2024
 
ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

October 16, 2024 11:59 AM

ਚੰਡੀਗੜ੍ਹ, 16 ਅਕਤੂਬਰ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਿ਼ਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸਿ਼ਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ।
ਸਿ਼ਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਟਰੈਪ ਲਗਾ ਕੇ ਮੁਲਜ਼ਮ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ, ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜਿ਼ਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲਾਜੀ ਅਪਨਾਉਣ 'ਤੇ ਜ਼ੋਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ : ਹਰਭਜਨ ਸਿੰਘ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ `ਤੇ ਚੱਲੋ : ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਿਸ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ