Welcome to Canadian Punjabi Post
Follow us on

18

October 2024
 
ਪੰਜਾਬ

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ

October 17, 2024 12:13 PM

-ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਹੋਏ ਨਤਮਸਤਕ

ਚੰਡੀਗੜ੍ਹ, 17 ਅਕਤੂਬਰ (ਪੋਸਟ ਬਿਊਰੋ): ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਨਤਮਸਤਕ ਹੋਏ।
ਆਪਣੇ ਸੰਬੋਧਨ ਵਿੱਚ ਭੁੱਲਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਰਮਾਇਣ ਦੇ ਰਚੇਤਾ ਹਨ। ਇਹ ਪਵਿੱਤਰ ਗ੍ਰੰਥ ਵਿੱਚ ਵੱਡਿਆਂ ਦਾ ਸਤਿਕਾਰ ਛੋਟਿਆਂ ਨਾਲ ਪਿਆਰ ਕਰਨਾ ਅਤੇ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਹਵਨ ਯੱਗ ਕੀਤਾ।
ਇਸ ਉਪਰੰਤ ਆਦਿ ਧਰਮ ਸਮਾਜ ਵੱਲੋਂ ਪੱਟੀ ਦੇ ਪਿੱਪਲ ਮਹੱਲੇ ਵਿੱਚੋਂ ਝੰਡਾ ਦੀ ਸ਼ੋਭਾ ਯਾਤਰਾ ਕੱਢੀ ਗਈ। ਭਜਨ ਗਾਇਕ ਰਜੇਸ਼ ਸੰਧੂ ਨੇ ਭਗਵਾਨ ਵਾਲਮੀਕਿ ਦੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕੇਂਦਰੀ ਵਾਲਮੀਕ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਦਿਲਬਾਗ ਸਿੰਘ ਸੰਧੂ ਪੀ ਏ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਬਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਗੁਰਪ੍ਰੀਤ ਸਿੰਘ ਪਨਗੋਟਾ ਬਲਾਕ ਪ੍ਰਧਾਨ ਰਾਜਨਪ੍ਰੀਤ ਸਿੰਘ ਸੱਗੂ ਬਲਾਕ ਪ੍ਰਧਾਨ, ਵਿਨੋਦ ਖੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ. ਹਰਜਿੰਦਰ ਸਿੰਘ ਪੱਪੂ ਸਰਾਫ਼, ਅਵਤਾਰ ਸਿੰਘ ਢਿੱਲੋਂ, ਸੂਰਜ ਪ੍ਕਾਸ਼, ਕਮਲ ਕੁਮਾਰ ਕੌਂਸਲਰ, ਸੁਰਜੀਤ ਸਿੰਘ ਕੌਂਸਲਰ, ਮੁਖਤਾਰ ਸਿੰਘ ਪ੍ਰਧਾਨ, ਅਵਤਾਰ ਸਿੰਘ, ਜੱਜ ਸਿੰਘ ਮਾਲੜਾ, ਬਲਜਿੰਦਰ ਸਿੰਘ ਮਲਹਾਰ, ਧਰਮਵੀਰ ਸਿੰਘ ਧਨੋਆ, ਲਛਮਨ ਦਾਸ ਨੰਬਰਦਾਰ, ਧਰਵਿੰਦਰ ਸਿੰਘ ਕੌਂਸਲਰ, ਚੰਦਰ ਮੋਹਨ ਤੇਜੀ ਪ੍ਰਧਾਨ ਯੰਗਮੈਨ ਰਾਮਾ ਕ੍ਰਿਸ਼ਨਾ ਕਲੱਬ ਪੱਟੀ, ਲਾਡਿ ਸਰਪੰਚ, ਪਲਵਿੰਦਰ ਸਿੰਘ ਭੋਲਾ ਰਾੜੀਆ ਆਦਿ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ, ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜਿ਼ਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲਾਜੀ ਅਪਨਾਉਣ 'ਤੇ ਜ਼ੋਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ : ਹਰਭਜਨ ਸਿੰਘ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ `ਤੇ ਚੱਲੋ : ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਿਸ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ