Welcome to Canadian Punjabi Post
Follow us on

18

October 2024
 
ਪੰਜਾਬ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ : ਹਰਭਜਨ ਸਿੰਘ

October 17, 2024 12:13 PM

-ਕੈਬਨਿਟ ਮੰਤਰੀ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ
-ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆਂ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਬਿਜਲੀ ਮੰਤਰੀ
ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਦਰਸ਼ਾਏ ਗਏ ਰਸਤੇ ਤੇ ਚਲਣਾ ਸਭ ਤੋਂ ਵੱਡੀ ਅੱਜ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ।
ਉਹ ਅੱਜ ਜੰਡਿਆਲਾ ਦੇ ਨਥੂਆਣਾ ਗੇਟ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਕਰਵਾਏ ਗਏ ਪ੍ਰਕਾਸ਼ ਦਿਹਾੜੇ ’ਤੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ। ਉਨਾਂ ਨੇ ਇਸ ਮੌਕੇ ਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡੇ ਦੀ ਰਸਮ ਵੀ ਅਦਾ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ।
ਜ਼ਿਕਰਯੋਗ ਹੈ ਕਿ ਅੱਜ ਕੈਬਨਿਟ ਮੰਤਰੀ ਸ: ਈ.ਟੀ.ਓ . ਪ੍ਰਗਟ ਉਤਸਵ ਮੌਕੇ ਭੂਸ਼ਣਪੁਰਾ, ਗਿੱਲਵਾਲੀ ਗੇਟ, ਸ਼ਾਸਤਰੀ ਮਾਰਕੀਟ ਅਤੇ ਪਿੰਡ ਮਾਹਲਾ ਵਿੱਖ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੀ ਸ਼ਾਮਲ ਹੋਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ।
ਹਰਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੀਰ ਮੁਕੇਸ਼ (ਲਾਡੀ) ਦੇ ਕੀਰਤਨ ਜਥੇ ਨੇ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕੀਤਾ।
ਇਸ ਮੌਕੇ ਸੁਰਿੰਦਰ ਕੌਰ ਸੁਖਵਿੰਦਰ ਸਿੰਘ, ਸਤਿੰਦਰ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਨੀਰਜ ਕੁਮਾਰ ਐੱਸ.ਐਚ. ਓ ਸੁਨੈਨਾ ਰੰਧਾਵਾ ਬਲਾਕ ਪ੍ਰਧਾਨ, ਰਣਜੀਤ ਸਿੰਘ ਕੁੱਕੀ, ਮਨੋਹਰ ਸਿੰਘ, ਹਰਜੀਤ ਸਿੰਘ ਕਾਕੂ, ਰਮੇਸ਼ ਕੁਮਾਰ, ਦੇਵੀਦਾਸ ਪੁਰ ਦੇ ਸਰਪੰਚ ਨਿਸਾਨ ਸਿੰਘ, ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ, ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜਿ਼ਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲਾਜੀ ਅਪਨਾਉਣ 'ਤੇ ਜ਼ੋਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ `ਤੇ ਚੱਲੋ : ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਿਸ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ