Welcome to Canadian Punjabi Post
Follow us on

17

October 2024
 
ਪੰਜਾਬ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ

October 17, 2024 12:14 PM

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਕੀਤੀ ਭੇਟ

ਦਿੜ੍ਹਬਾ, 17 ਅਕਤੂਬਰ (ਪੋਸਟ ਬਿਊਰੋ): ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ । ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਦੇ ਅਧਿਕਾਰ ਉੱਤੇ ਜ਼ੋਰ ਦਿੱਤਾ, ਇਸ ਲਈ ਸਿੱਖਿਆ ਨੂੰ ਵੱਧ ਤੋਂ ਵੱਧ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਚਾਨਣ ਫੈਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਜੋਸ਼ੋ ਖਰੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਪ੍ਰਗਟ ਦਿਵਸ ਨੂੰ ਮਨਾ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਹਨਾਂ ਵੱਲੋਂ ਦਿੱਤਾ ਗਿਆ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਤਾਂ ਵੱਲੋ ਵੱਖ-ਵੱਖ ਪਿੰਡਾਂ ਵਿੱਚ ਸਨਮਾਨਿਤ ਵੀ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ, ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜਿ਼ਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲਾਜੀ ਅਪਨਾਉਣ 'ਤੇ ਜ਼ੋਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ : ਹਰਭਜਨ ਸਿੰਘ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ `ਤੇ ਚੱਲੋ : ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਿਸ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ