Welcome to Canadian Punjabi Post
Follow us on

17

October 2024
 
ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

October 17, 2024 12:15 PM

-ਸ਼ਿਕਾਇਤ ਮਿਲਣ ’ਤੇ ਮਿਸਾਲੀ ਕਾਰਵਾਈ ਯਕੀਨੀ ਬਣਾਵਾਂਗੇ
-ਜਥੇਦਾਰ ਸਾਹਿਬ ਦੇ ਖਿਲਾਫ਼ ਜਾਤੀਸੂਚਕ ਟਿੱਪਣੀਆਂ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਵਿਰੁੱਧ ਘਟੀਆ ਗੱਲਾਂ ਕਰਨ ਨਾਲ ਸੁਮੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ
-ਇਕ ਪਰਿਵਾਰ ਨੂੰ ਖੁਸ਼ ਕਰਨ ਲਈ ਘਿਨਾਉਣੇ ਪਾਪ ਵਿੱਚ ਗਲਤਾਨ ਹੋਣ ਲਈ ਅਕਾਲੀ ਲੀਡਰਾਂ ਦੀ ਸਖ਼ਤ ਆਲੋਚਨਾ
ਚੰਡੀਗੜ੍ਹ, 17 ਅਕਤੂਬਰ (ਪੋਸਟ ਬਿਊਰੋ): ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।
ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਸਿੱਖਾਂ ਦੀ ਸਰਵਉੱਚ ਅਥਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਲੀਡਰਾਂ ਦਾ ਸ਼ਰਮਨਾਕ ਚਿਹਰਾ ਦੇਖਿਆ ਹੈ ਜੋ ਆਪਣੇ ਸੌੜੇ ਮੁਫਾਦਾਂ ਲਈ ਜਥੇਦਾਰ ਸਾਹਿਬ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਾਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਘੋਰ ਨਿਰਾਦਰ ਕੀਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਸਿਰਫ ਇਕ ਪਰਿਵਾਰ ਦੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਅਜਿਹਾ ਬੇਸਮਝ ਅਤੇ ਹੰਕਾਰੀ ਰਵੱਈਆ ਅਪਣਾਇਆ ਜਾ ਰਿਹਾ ਹੈ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪੰਜਾਬ ਖਾਸ ਕਰਕੇ ਸਿੱਖ ਭਾਈਚਾਰੇ ਦਾ ਪਹਿਲਾਂ ਹੀ ਨਾ-ਪੂਰਿਆ ਜਾਣ ਵਾਲਾ ਨੁਕਸਾਨ ਕਰ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਹਾਲੀਆ ਕਾਰਵਾਈ ਨੇ ਸਿੱਖ ਭਾਈਚਾਰੇ ਦੇ ਹਿਰਦੇ ਧੁਰ ਅੰਦਰ ਤੱਕ ਵਲੂੰਧਰ ਕੇ ਰੱਖ ਦਿੱਤੇ ਜਿਸ ਕਰਕੇ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸ਼ਪੱਸਟ ਕੀਤਾ ਕਿ ਜਥੇਦਾਰ ਸਾਹਿਬ ਨੂੰ ਧਮਕੀਆਂ ਦੇਣਾ ਅਤੇ ਉਨ੍ਹਾਂ ਖਿਲਾਫ਼ ਜਾਤੀਸੂਚਕ ਸ਼ਬਦ ਵਰਤਣੇ ਅਤੇ ਪਰਿਵਾਰਕ ਮੈਂਬਰਾਂ ਵਿਰੁੱਧ ਘਟੀਆ ਟਿੱਪਣੀਆਂ ਕਰਨਾ ਅਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦਿੰਦੀ ਪਰ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੂੰ ਸ਼ਿਕਾਇਤ ਮਿਲਣ ਦੀ ਸੂਰਤ ਵਿੱਚ ਜਥੇਦਾਰ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਘਿਨਾਉਣਾ ਅਪਰਾਧ ਕਰਨ ਵਾਲਿਆਂ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਭਾਵੇਂ ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਜਾਅਲੀ ਆਈ.ਡੀ. ਬਣਾਈ ਹੋਵੇ, ਦੇ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ, ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜਿ਼ਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲਾਜੀ ਅਪਨਾਉਣ 'ਤੇ ਜ਼ੋਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ : ਹਰਭਜਨ ਸਿੰਘ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ `ਤੇ ਚੱਲੋ : ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਿਸ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ