Welcome to Canadian Punjabi Post
Follow us on

17

October 2024
 
ਪੰਜਾਬ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ, ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜਿ਼ਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

October 17, 2024 12:17 PM

* ਮੁੱਖ ਮੰਤਰੀ ਨੇ ਲੋਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
* ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 17 ਅਕਤੂਬਰ (ਪੋਸਟ ਬਿਊਰੋ): ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ।
ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜਿ਼ਆਂ 'ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜਿਊਮਰ ਲੋਨ ਮੁਹੱਈਆ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਇਸ ਬੈਂਕ ਤੋਂ ਸਸਤੇ ਦਰਾਂ 'ਤੇ ਵਾਹਨ ਲੋਨ ਪ੍ਰਾਪਤ ਕਰ ਕੇ ਕੋਈ ਵੀ ਪਰਿਵਾਰ ਆਪਣੀ ਸੁਪਨਿਆਂ ਦੀ ਕਾਰ ਦੀ ਸਵਾਰੀ ਦਾ ਅਨੰਦ ਮਾਣ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਲੋਨ ਲੈਣ ਵਾਲੇ ਗਾਹਕ ਨੂੰ ਪੇਸ਼ਕਸ਼ ਦੀ ਮਿਆਦ ਦੌਰਾਨ ਪਰਸਨਲ ਲੋਨ, ਕੰਜਿਊਮਰ ਲੋਨ ਅਤੇ ਵਾਹਨ ਲੋਨ ਲਈ ਕੋਈ ਵੀ ਪ੍ਰੋਸੈਸਿੰਗ ਫੀਸ/ਚਾਰਜ ਅਦਾ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲਾਜੀ ਅਪਨਾਉਣ 'ਤੇ ਜ਼ੋਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ : ਹਰਪਾਲ ਸਿੰਘ ਚੀਮਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ : ਹਰਭਜਨ ਸਿੰਘ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ `ਤੇ ਚੱਲੋ : ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਿਸ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ