Welcome to Canadian Punjabi Post
Follow us on

17

October 2024
 
ਭਾਰਤ

ਸਲਮਾਨ ਖਾਨ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗ੍ਰਿਫ਼ਤਾਰ

October 17, 2024 01:36 PM

ਮੁੰਬਈ, 17 ਅਕਤੂਬਰ (ਪੋਸਟ ਬਿਊਰੋ): ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਕਤਲ ਦੀ ਸਾਜਿਸ਼ ਰਚਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸੁੱਖਾ ਉਰਫ ਸੁਖਬੀਰ ਬਲਬੀਰ ਸਿੰਘ ਨੂੰ ਪਨਵੇਲ ਟਾਊਨ ਪੁਲਿਸ ਦੀ ਟੀਮ ਨੇ ਬੁੱਧਵਾਰ ਨੂੰ ਪਾਣੀਪਤ, ਹਰਿਆਣਾ ਤੋਂ ਫੜ੍ਹਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੁਖਬੀਰ ਨੇ ਕਥਿਤ ਤੌਰ 'ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਖਾਨ ਨੂੰ ਮਾਰਨ ਦਾ ਠੇਕਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਸੁਖਬੀਰ ਪਾਕਿਸਤਾਨ ਵਿੱਚ ਬੈਠੇ ਆਪਣੇ ਮਾਸਟਰ ਡੋਗਰ ਦੇ ਸੰਪਰਕ ਵਿੱਚ ਸੀ। ਅਧਿਕਾਰੀ ਨੇ ਕਿਹਾ ਕਿ ਸਿੰਘ ਨੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਨਾਲ ਮਿਲ ਕੇ ਸਲਮਾਨ ਖਾਨ ਨੂੰ ਮਾਰਨ ਦੀ ਕਥਿਤ ਸਾਜਿ਼ਸ਼ ਨੂੰ ਅੰਜ਼ਾਮ ਦੇਣ ਲਈ ਪਾਕਿਸਤਾਨ ਤੋਂ ਏ.ਕੇ.-47, ਐੱਮ.16 ਅਤੇ ਏ.ਕੇ.92 ਵਰਗੇ ਹਥਿਆਰਾਂ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਸੀ।
ਪੁਲਿਸ ਨੇ ਦੱਸਿਆ ਕਿ ਉਸ ਨੂੰ ਨਵੀਂ ਮੁੰਬਈ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਨਵੀਂ ਮੁੰਬਈ ਪੁਲਸ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਸੁਖਬੀਰ ਸਿੰਘ ਤੋਂ ਵੀ ਪੁੱਛਗਿੱਛ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਸਾਲ 24 ਅਪ੍ਰੈਲ ਨੂੰ ਨਵੀਂ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਹੱਤਿਆ ਦੀ ਸਾਜਿ਼ਸ਼ ਰਚਣ ਦੇ ਦੋਸ਼ 'ਚ ਬਿਸ਼ਨੋਈ ਗੈਂਗ ਦੇ 18 ਮੈਂਬਰਾਂ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ।ਇਹ ਗ੍ਰਿਫ਼ਤਾਰੀਆਂ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਬਾਂਦਰਾ, ਮੁੰਬਈ ਵਿੱਚ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਹੋਈਆਂ ਹਨ। ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਉਸ ਦਾ ਭਰਾ ਅਨਮੋਲ, ਸੰਪਤ ਨਹਿਰਾ, ਗੋਲਡੀ ਬਰਾੜ ਅਤੇ ਰੋਹਿਤ ਗੋਧਰਾ ਐੱਫਆਈਆਰ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਵੀਂ ਮੁੰਬਈ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਪੰਜ ਮੈਂਬਰਾਂ ਧਨੰਜੈ ਉਰਫ ਅਜੈ ਕਸ਼ਯਪ ਉਰਫ ਨਾਹਵੀ, ਗੌਰਵ ਭਾਟੀਆ, ਵਸਪੀ ਖਾਨ ਉਰਫ ਵਸੀਮ ਚਿਕਨਾ, ਰਿਜ਼ਵਾਨ ਖਾਨ ਉਰਫ ਜਾਵੇਦ ਅਤੇ ਦੀਪਕ ਹਵਾ ਸਿੰਘ ਉਰਫ ਜੌਹਨ ਨੂੰ ਗ੍ਰਿਫਤਾਰ ਕੀਤਾ ਸੀ।
ਗ੍ਰਿਫਤਾਰੀ ਤੋਂ ਬਾਅਦ, ਜੂਨ ਵਿੱਚ ਪੁਲਿਸ ਨੇ ਦਾਅਵਾ ਕੀਤਾ ਕਿ ਅਭਿਨੇਤਾ ਨੂੰ ਨਿਸ਼ਾਨਾ ਬਣਾਉਣ ਦੀ ਸਾਜਿ਼ਸ਼ ਦਾ ਪਰਦਾਫਾਸ਼ ਕੀਤਾ ਗਿਆ ਸੀ ਜਦੋਂ ਉਹ ਨਵੀਂ ਮੁੰਬਈ ਵਿੱਚ ਪਨਵੇਲ ਨੇੜੇ ਆਪਣੇ ਫਾਰਮ ਹਾਊਸ ਦਾ ਦੌਰਾ ਕਰ ਰਿਹਾ ਸੀ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਗੈਂਗ ਨੇ ਖਾਨ ਦੇ ਬਾਂਦਰਾ ਸਥਿਤ ਘਰ, ਪਨਵੇਲ ਫਾਰਮ ਹਾਊਸ ਅਤੇ ਫਿਲਮ ਦੀ ਸ਼ੂਟਿੰਗ ਦੇ ਸਥਾਨਾਂ 'ਤੇ ਰੇਕੀ ਕਰਨ ਅਤੇ ਖਾਨ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਲਗਭਗ 60 ਤੋਂ 70 ਮੈਂਬਰਾਂ ਨੂੰ ਤਾਇਨਾਤ ਕੀਤਾ ਸੀ।
ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪਾਕਿਸਤਾਨ ਤੋਂ ਲਿਆਂਦੇ ਹਥਿਆਰਾਂ ਦੀ ਵਰਤੋਂ ਕਰਕੇ ਨਾਬਾਲਗਾਂ ਨੂੰ ਸ਼ਾਰਪ ਸ਼ੂਟਰ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਸਨ। ਖਾਨ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸਨੂੰ ਵਿਸ਼ਵਾਸ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਉਸਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦੇ ਇਰਾਦੇ ਨਾਲ ਉਸਦੇ ਘਰ 'ਤੇ ਗੋਲੀਬਾਰੀ ਕੀਤੀ ਸੀ। ਅਦਾਕਾਰ ਦਾ ਬਿਆਨ ਇਸ ਘਟਨਾ ਦੇ ਸਬੰਧ ਵਿੱਚ ਮੁੰਬਈ ਪੁਲਿਸ ਦੁਆਰਾ ਇੱਥੇ ਇੱਕ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਦਾ ਹਿੱਸਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਿਕਿਤ ਪੋਰਵਾਲ ਦੇ ਸਿਰ ਸਜਿਆ ‘ਫੇਮਿਨਾ ਮਿਸ ਇੰਡੀਆ ਵਰਲਡ 2024’ ਦਾ ਤਾਜ ਅਦਾਲਤਾਂ 'ਚ ਦਿਖਾਈ ਦੇਣ ਵਾਲੀ 'ਨਿਆਂ ਦੀ ਦੇਵੀ' ਦੀ ਮੂਰਤੀ 'ਚ ਅਹਿਮ ਬਦਲਾਅ, 'ਨਿਆਂ ਦੀ ਦੇਵੀ' ਦਾ ਬਣਾਇਆ ਗਿਆ ਨਵਾਂ ਬੁੱਤ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ: ਭਾਰਤ-ਕੈਨੇਡਾ ਸਬੰਧਾਂ 'ਚ ਤਨਾਅ ਲਈ ਸਿਰਫ ਟਰੂਡੋ ਹੀ ਜਿ਼ੰਮੇਵਾਰ ਰਾਹੁਲ ਗਾਂਧੀ ਨੇ ਵਾਲਮੀਕਿ ਮੰਦਰ 'ਚ ਕੀਤੀ ਪੂਜਾ, ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਉਮਰ ਅਬਦੁੱਲਾ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਪਰਾਲੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ, ਪੰਜਾਬ ਤੇ ਹਰਿਆਣਾ ਨੂੰ ਫਟਕਾਰ ਮੁੰਬਈ ਦੀ ਇੱਕ 14 ਮੰਜਿ਼ਲਾ ਇਮਾਰਤ ਦੀ 10ਵੀਂ ਮੰਜਿ਼ਲ ਵਿਚ ਲੱਗੀ ਅੱਗ, ਤਿੰਨ ਲੋਕਾਂ ਦੀ ਮੌਤ ਗਾਜ਼ੀਆਬਾਦ 'ਚ ਨੌਕਰਾਣੀ ਨੇ ਟਾਇਲਟ ਨਾਲ ਆਟਾ ਗੁੰਨ੍ਹ ਕੇ ਬਣਾਈਆਂ ਰੋਟੀਆਂ, ਕਾਰੋਬਾਰੀ ਦਾ ਪੂਰਾ ਪਰਿਵਾਰ ਬੀਮਾਰ ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਗਾਰਡ ਆਫ਼ ਆਨਰ ਦਿੱਤਾ ਗਿਆ ਨਹੀਂ ਰਹੇ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ 'ਚ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ