Welcome to Canadian Punjabi Post
Follow us on

25

October 2024
ਬ੍ਰੈਕਿੰਗ ਖ਼ਬਰਾਂ :
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ
 
ਪੰਜਾਬ

ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

October 20, 2024 12:06 PM

-ਨਸ਼ਿਆਂ ਵਿਰੁੱਧ ਨਾਟਕ ਪੇਸ਼ ਕਰਕੇ ਅਤੇ ਮੇਲੇ ’ਚ ਚੇਤਨਾ ਰੈਲੀ ਕੱਢ ਕੇ ਨਸ਼ਿਆਂ ਤੋਂ ਦੂਰ
ਰਹਿਣ ਲਈ ਪ੍ਰੇਰਿਆ ਗਿਆ
-ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ (ਗਿਆਨ ਸਿੰਘ): ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ ਪੇਸ਼ਕਾਰੀਆਂ ਅਤੇ ਨਾਮਵਰ ਕਲਾਕਾਰਾਂ ਦੀਆਂ ਸੰਗੀਤਕ ਸ਼ਾਮਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀਆਂ
ਨਾਲ ਭਰਪੂਰ ਗਤੀਵਿਧੀਆਂ ਵੀ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਹਨ।
ਅੱਜ ਬ੍ਰਹਮਕੁਮਾਰੀਆਂ ਦੇ ਸਥਾਨਕ ਆਸ਼ਰਮ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਸਟੇਜ ’ਤੇ ਨਸ਼ਿਆਂ ਖ਼ਿਲਾਫ਼ ਨਾਟਕ ਖੇਡਿਆ ਗਿਆ ਅਤੇ ਬ੍ਰਹਮਕੁਮਾਰੀਆਂ ਵੱਲੋਂ ਅਧਿਆਤਮਵਾਦ ਰਾਹੀਂ ਸਮਾਜਿਕ ਬੁਰਾਈਆਂ ’ਤੇ ਕਾਬੂ ਪਾਉਣ ਦਾ ਸੰਦੇਸ਼ ਦਿੱਤਾ ਗਿਆ। ਬਾਅਦ ਵਿੱਚ ਮੇਲੇ ’ਚ ਚੇਤਨਾ ਰੈਲੀ ਕੱਢ ਕੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ
ਦਾ ਸੰਦੇਸ਼ ਵੀ ਦਿੱਤਾ ਗਿਆ।
ਐਤਵਾਰ ਦਾ ਦਿਨ ਹੋਣ ਕਾਰਨ ਅੱਜ ਮੇਲੇ ’ਚ ਲੋਕਾਂ ਦੀ ਆਮ ਨਾਲੋਂ ਵੱਧ ਆਮਦ ਦੇਖੀ ਗਈ ਅਤੇ ਲੋਕਾਂ ਵੱਲੋਂ ਮੇਲੇ ’ਚ ਸ਼ਿਲਪਕਾਰੀ ਅਤੇ ਦਸਤਕਾਰੀ ਵਸਤਾਂ ਦੀ ਚੰਗੀ ਖਰੀਦ ਕੀਤੀ ਗਈ। ਮੇਲੇ ’ਚ ਲੱਕੜ ਦੀ ਨਕਾਸ਼ੀ ਵਾਲੀਆਂ ਵਸਤਾਂ, ਮਹੀਨ ਮੀਨਾਕਾਰੀ ਵਾਲੀਆਂ ਤੇ ਤਰਾਸ਼ੀਆਂ ਹੋਈਆਂ ਪੱਥਰ ਦੀਆਂ ਮੂਰਤਾਂ ਤੇ ਵਸਤਾਂ, ਕਢਾਈ ਵਾਲੀਆਂਫੁਲਕਾਰੀਆਂ ਤੇ ਜੁੱਤੀਆਂ, ਅਚਾਰ-ਮੁਰੱਬੇ ਅਤੇ ਕਸ਼ਮੀਰ ਦੇ ਵੱਖਰੇ ਸੁਆਦ ਵਾਲੇ ਕਾਹਵੇ ਦੀਆਂ ਧੁੰਮਾਂ ਪਈਆਂ ਹੋਈਆਂ ਹਨ।
ਜੋਧਪੁਰ ਸ਼ਹਿਰ ਦੇ ਮਹੇਸ਼ ਕੁਮਾਰ ਜੋ ਕਿ ਪੰਜ ਪੀੜੀਆਂ ਤੋਂ ਲਗਾਤਾਰ ਰਾਜਸਥਾਨੀ ਜੁੱਤੀ ਦਾ ਕੰਮ ਕਰ ਰਹੇ ਹਨ, ਦੀ ਸਟਾਲ ਟ੍ਰਾਈਸਿਟੀ ਦੇ ਬਸ਼ਿੰਦਿਆਂ ਲਈ ਪਹਿਲੀ ਪਸੰਦ ਬਣੀ ਹੋਈ ਹੈ। ਮਹੇਸ਼ ਕੁਮਾਰ ਦੇ ਦਾਦਾ ਮਿਸ਼ਰੀ ਲਾਲ ਅਤੇ ਪਿਤਾ ਫਾਹੂ ਲਾਲ ਜੋਧਪੁਰ ਦੇ ਪਿੰਡ ਜਤਰਨ ਦੇ ਰਹਿਣ ਵਾਲੇ ਹਨ ਅਤੇ ਹੱਥੀਂ ਬੱਕਰੇ ਅਤੇ ਊਠ ਦੀ ਖੱਲ ਤੋਂ ਜੁੱਤੀਆਂ ਤਿਆਰ ਕਰਦੇ ਹਨ। ਮਹੇਸ਼ ਕੁਮਾਰ ਦੇ ਨਾਲ਼ ਉਸ ਦੇ ਚਾਚੇ ਦਾ ਮੁੰਡਾ ਮਾਂਗੀ ਲਾਲ ਵੀ ਜੁੱਤੀਆਂ ਦਾ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕੇ ਰਾਜਸਥਾਨੀ ਦੇਸੀ ਜੁੱਤੀ, ਖੁੱਸਾ ਅਤੇ ਨਾਗਰਾ ਸਟਾਇਲ ਦੀਆਂ ਔਰਤਾਂ ਅਤੇ ਬੱਚਿਆਂ ਤੇ ਮਰਦਾਂ ਦੀਆਂ ਜੁੱਤੀਆਂ ਬਣਾਈਆਂ ਜਾਂਦੀਆਂ ਹਨ ਜੋ ਕਿ
ਕਿਸੇ ਸਮੇਂ ਜੋਧਪੁਰ ਦੇ ਮਹਾਰਾਜਾ ਪਰਿਵਾਰ ਦੇ ਲੋਕ ਪਾਉਂਦੇ ਸੀ। ਮਹੇਸ਼ ਕੁਮਾਰ ਵੱਲੋਂ ਬਣਾਈ ਤਿੰਨ ਫੁੱਟ ਲੰਬੀ ਮਹੀਨ ਕਢਾਈ ਵਾਲੀ ਜੁੱਤੀ ਰਾਸ਼ਟਰੀ ਐਵਾਰਡ ਲਈ ਵੀ ਚੁਣੀ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ