ਯੇਰੂਸ਼ਲਮ, 20 ਅਕਤੂਬਰ (ਪੋਸਟ ਬਿਊਰੋ): ਹਿਜ਼ਬੁੱਲਾ ਨੇ ਸ਼ਨੀਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ 'ਤੇ ਡਰੋਨ ਹਮਲਾ ਕੀਤਾ। ਜਾਣਕਾਰੀ ਅਨੁਸਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਪੀਐੱਮਓ ਨੇ ਕਿਹਾ ਕਿ ਜਦੋਂ ਹਮਲਾ ਹੋਇਆ ਤਾਂ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਘਰ ਵਿੱਚ ਨਹੀਂ ਸਨ। ਫਿਲਹਾਲ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਡਰੋਨ ਇੱਕ ਖੁੱਲ੍ਹੇ ਖੇਤਰ ਵਿੱਚ ਡਿੱਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਸਵੇਰੇ ਹਾਈਫਾ ਖੇਤਰ ਵਿੱਚ ਵੱਜਣ ਵਾਲੇ ਚੇਤਾਵਨੀ ਸਾਇਰਨ ਲੇਬਨਾਨ ਤੋਂ ਦਾਗੇ ਗਏ ਇੱਕ ਰਾਕੇਟ ਦੇ ਹਮਲੇ ਨਾਲ ਵੱਜਣੇ ਸ਼ੁਰੂ ਹੋਏ ਸਨ।