Welcome to Canadian Punjabi Post
Follow us on

25

October 2024
ਬ੍ਰੈਕਿੰਗ ਖ਼ਬਰਾਂ :
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ
 
ਕੈਨੇਡਾ

ਭਾਰਤ-ਕੈਨੇਡਾ ਤਨਾਅ: ਹੁਣ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤੀ ਡਿਪਲੋਮੈਟਾਂ `ਤੇ ਕੈਨੇਡੀਅਨ ਜਾਨਾਂ ਨੂੰ ਖ਼ਤਰੇ ਦੀ ਗੱਲ ਦੁਹਰਾਈ

October 20, 2024 10:57 PM

ਓਟਵਾ, 20 ਅਕਤੂਬਰ (ਪੋਸਟ ਬਿਊਰੋ): ਭਾਰਤ ਅਤੇ ਕੈਨੇਡਾ ਦਰਮਿਆਨ ਵਿਵਾਦ ਰੁਕ ਨਹੀਂ ਰਿਹਾ, ਦੋਹੇ ਦੇਸ਼ ਇਕ ਦੂਜੇ ਦੇ ਡਿਲੋਮੈਟਸ ਨੂੰ ਆਪਣੇ ਦੇਸ਼ ਵਿਚੋਂ ਕੱਢ ਰਹੇ ਹਨ।ਹੁਣ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤੀ ਡਿਪਲੋਮੈਟਾਂ `ਤੇ ਕੈਨੇਡੀਅਨ ਜਾਨਾਂ ਨੂੰ ਖ਼ਤਰੇ ਵਿੱਚ ਦੀ ਗੱਲ ਦੁਹਰਾਈ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਭਾਰਤੀ ਡਿਪਲੋਮੈਟ 'ਤੇ ਹਰਦੀਪ ਸਿੰਘ ਨਿੱਝਰ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀ ਮਾਰ ਕੇ ਮਾਰੇ ਜਾਣ ਦੀਆਂ ਕਾਰਵਾਈਆਂ ਵਿੱਚ ਸ਼ਾਮਿਲ ਸਨ। ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ ਵਿੱਚ ਬਾਕੀ ਰਹਿੰਦੇ ਭਾਰਤੀ ਡਿਪਲੋਮੈਟਾਂ ਨੂੰ ਕੈਨੇਡੀਅਨ ਜਾਨਾਂ ਨੂੰ ਖ਼ਤਰੇ ਵਿੱਚ ਨਾ ਪਾਉਣ ਲਈ ਸਪੱਸ਼ਟ ਤੌਰ `ਤੇ ਨੋਟਿਸ ਦਿੱਤਾ ਗਿਆ ਹੈ, ਕਿਉਂਕਿ ਇੱਕ ਸਿੱਖ ਵੱਖਵਾਦੀ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਨੂੰ ਲੈ ਕੇ ਦੋਨਾਂ ਦੇਸ਼ਾਂ ਦਰਮਿਆਨ ਤਣਾਅ ਵਧਦਾ ਜਾ ਰਿਹਾ ਹੈ।

ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਨੇਡਾ ਵੱਲੋਂ ਭਾਰਤ ਦੇ ਹਾਈ ਕਮਿਸ਼ਨਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਖ਼ਿਲਾਫ਼ ਹਿੰਸਾ ਅਤੇ ਡਰਾਉਣ-ਧਮਕਾਉਣ ਦੀ ਮੁਹਿੰਮ ਨਾਲ ਜੁੜੇ ਹੋਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਗਿਆ ਸੀ।
ਮੇਲਾਨੀ ਜੌਲੀ ਨੇ ਕਿਹਾ ਕਿ ਅਸੀਂ ਆਪਣੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਦੇਖਿਆ। ਅੰਤਰਰਾਸ਼ਟਰੀ ਦਮਨ ਦਾ ਉਹ ਪੱਧਰ ਕੈਨੇਡੀਅਨ ਧਰਤੀ 'ਤੇ ਨਹੀਂ ਹੋ ਸਕਦਾ। ਅਸੀਂ ਇਸਨੂੰ ਯੂਰਪ ਵਿੱਚ ਕਿਤੇ ਹੋਰ ਦੇਖਿਆ ਹੈ। ਰੂਸ ਨੇ ਜਰਮਨੀ ਅਤੇ ਯੂਕੇ ਵਿੱਚ ਅਜਿਹਾ ਕੀਤਾ ਹੈ ਅਤੇ ਸਾਨੂੰ ਇਸ ਮੁੱਦੇ 'ਤੇ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਲੋੜ ਹੈ।
ਇਹ ਪੁੱਛੇ ਜਾਣ 'ਤੇ ਕਿ ਕੀ ਹੋਰ ਭਾਰਤੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਜਾਵੇਗਾ, ਜੋਲੀ ਨੇ ਕਿਹਾ: "ਉਹ ਸਪੱਸ਼ਟ ਤੌਰ 'ਤੇ ਨੋਟਿਸ 'ਤੇ ਹਨ। ਇਨ੍ਹਾਂ ਵਿੱਚੋਂ ਛੇ ਨੂੰ ਕੱਢ ਦਿੱਤਾ ਗਿਆ ਹੈ ਜਿਸ ਵਿੱਚ ਓਟਵਾ ਦੇ ਹਾਈ ਕਮਿਸ਼ਨਰ ਵੀ ਸ਼ਾਮਿਲ ਹਨ। ਦੂਸਰੇ ਮੁੱਖ ਤੌਰ 'ਤੇ ਟੋਰਾਂਟੋ ਅਤੇ ਵੈਨਕੂਵਰ ਦੇ ਸਨ ਅਤੇ ਅਸੀਂ ਕਿਸੇ ਵੀ ਡਿਪਲੋਮੈਟ ਨੂੰ ਜੋ ਵਿਏਨਾ ਸੰਮੇਲਨ ਦੀ ਉਲੰਘਣਾ ਕਰਦੇ ਹਨ ਬਰਦਾਸ਼ਤ ਨਹੀਂ ਕਰਾਂਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ ਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਵਿਧਾਨਸਭਾ ਚੋਣਾਂ ਵਿਚ 14 ਪੰਜਾਬੀ ਉਮੀਦਵਾਰਾਂ ਨੇ ਕੀਤੀ ਜਿੱਤ ਹਾਸਿਲ, ਕੈਨੇਡਾ ਦੀ ਰਾਜਨੀਤੀ ਵਿਚ ਵਧਿਆ ਪ੍ਰਭਾਵ