Welcome to Canadian Punjabi Post
Follow us on

25

October 2024
ਬ੍ਰੈਕਿੰਗ ਖ਼ਬਰਾਂ :
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ
 
ਪੰਜਾਬ

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ

October 21, 2024 12:08 PM

*20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ
* ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਿਲ ਹੋਣ ਦਾ ਸੱਦਾ
ਚੰਡੀਗੜ੍ਹ, 21 ਅਕਤੂਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।
ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਉਹਨਾ ਦੱਸਿਆਂ ਕਿ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ ਜਾਵੇਗਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ਮੈਗਾ ਪੀ.ਟੀ.ਐਮ. ਵਿੱਚ ਸਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਿਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ