Welcome to Canadian Punjabi Post
Follow us on

25

October 2024
ਬ੍ਰੈਕਿੰਗ ਖ਼ਬਰਾਂ :
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ
 
ਪੰਜਾਬ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

October 21, 2024 12:11 PM

*ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 21 ਅਕਤੂਬਰ (ਪੋਸਟ ਬਿਊਰੋ): ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਸ੍ਰੀ ਰਾਹੁਲ ਤਿਵਾੜੀ, ਵਿੱਤ ਸਕੱਤਰ ਸ੍ਰੀ ਬਸੰਤ ਗਰਗ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ ਸਬ-ਕਮੇਟੀ ਨੇ ਪਾਵਰਕਾਮ ਐਂਡ ਟਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸ ਤੋਂ ਬਾਅਦ ਮਿਡ-ਡੇ-ਮੀਲ ਯੂਨੀਅਨ ਨਾਲ ਮੀਟਿੰਗ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਿਨੈ ਬੁਬਲਾਨੀ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂ ਕਰਵਾਇਆ ਕਿ ਮਿਡ-ਡੇ-ਮੀਲ ਵਰਕਰਾਂ ਲਈ ਬੀਮਾ ਯੋਜਨਾ ਪ੍ਰਕਿਰਿਆ ਅਧੀਨ ਹੈ। ਪ੍ਰਸਤਾਵਿਤ ਯੋਜਨਾ ਦੇ ਤਹਿਤ, ਮਿਡ-ਡੇ-ਮੀਲ ਵਰਕਰਾਂ ਦਾ ਦੁਰਘਟਨਾ ਵਿੱਚ ਮੌਤ ਹੋਣ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਦੁਰਘਟਨਾ ਵਿੱਚ ਜੀਵਨ ਸਾਥੀ ਦੀ ਮੌਤ ਦੇ ਮਾਮਲੇ ਵਿੱਚ 2 ਲੱਖ ਰੁਪਏ ਦਾ ਬੀਮਾ ਮੁਹਈਆ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਹੋਰਨਾਂ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।
'ਬੇਰੁਜ਼ਗਾਰ ਸਾਂਝਾ ਮੋਰਚਾ' ਅਤੇ 'ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ' ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਅਤੇ ਮੁੱਦਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਅਤੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਇਨ੍ਹਾਂ ਮੀਟਿੰਗਾਂ ਵਿੱਚ ਕਰਮਚਾਰੀਆਂ ਯੂਨੀਅਨ ਆਗੂਆਂ ਵਿੱਚ ਹੋਰਨਾਂ ਤੋਂ ਇਲਾਵਾ ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਸੂਬਾ ਦਫ਼ਤਰੀ ਸਕੱਤਰ ਸ਼ੇਰ ਸਿੰਘ, ਡੈਮੋਕਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਪ੍ਰਧਾਨ ਹਰਜਿੰਦਰ ਕੌਰ ਲੋਪੋ, ਪਰਮਜੀਤ ਕੌਰ, ਮਿਡ-ਡੇਅ ਮੀਲ ਕੁੱਕ ਵਰਕਰਜ਼ ਯੂਨੀਅਨ ਤੋਂ ਬਲਵਿੰਦਰ ਕੌਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੋਂ ਗੁਰਬਿੰਦਰ ਸਿੰਘ ਖਹਿਰਾ, ਅਤਿੰਦਰਪਾਲ ਸਿੰਘ, ਇੰਦਰ ਸੁਖਦੀਪ ਸਿੰਘ, ਦਲਜੀਤ ਸਿੰਘ ਸਫੀਪੁਰ ਅਤੇ ਰਮਨ ਸਿੰਗਲਾ, ਬੇਰੁਜ਼ਗਾਰ ਸਾਂਝਾ ਮੋਰਚਾ ਤੋਂ ਹਰਜਿੰਦਰ ਸਿੰਘ ਝੁਨੀਰ, ਜਸਵੰਤ ਘੁਬਾਇਆ, ਸੁਖਪਾਲ ਖਾਨ ਅਤੇ ਦਵਿੰਦਰ ਕੁਮਾਰ ਹਾਜਿਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ