Welcome to Canadian Punjabi Post
Follow us on

25

October 2024
ਬ੍ਰੈਕਿੰਗ ਖ਼ਬਰਾਂ :
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ
 
ਪੰਜਾਬ

ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

October 21, 2024 12:13 PM

*ਡੀਜੀਪੀ ਪੰਜਾਬ ਗੌਰਵ ਯਾਦਵ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ‘ਤੇ ਨਿੱਜੀ ਤੌਰ ‘ਤੇ ਰੱਖ ਰਹੇ ਨਿਗਰਾਨੀ
*394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਰੈੱਡ ਐਂਟਰੀਆਂ ਦਰਜ ਕੀਤੀਆਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
*471 ਰੋਜ਼ਾਨਾ ਡਾਇਰੀ ਰਿਪੋਰਟਾਂ ਵੀ ਕੀਤੀਆਂ ਦਰਜ
ਚੰਡੀਗੜ੍ਹ, 21 ਅਕਤੂਬਰ (ਪੋਸਟ ਬਿਊਰੋ): ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।
ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਚਓਜ਼) ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਮੀਨੀ ਪੱਧਰ 'ਤੇ ਅਣਥੱਕ ਯਤਨ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਡੀਸੀਜ਼/ਐਸਐਸਪੀਜ਼ ਅਤੇ ਐਸਡੀਐਮਜ਼/ਡੀਐਸਪੀਜ਼ ਵੱਲੋਂ ਪਰਾਲੀ ਸਾੜਨ ਸਬੰਧੀ ਹੌਟਸਪਾਟ ਵਜੋਂ ਦਰਜ ਕੀਤੇ ਗਏ ਪਿੰਡਾਂ ਦੇ ਸਾਂਝੇ ਦੌਰੇ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਪਿਛਲੇ ਕੁਝ ਦਿਨਾਂ ਵਿੱਚ ਡੀਸੀਜ਼/ਐਸਐਸਪੀਜ਼ ਵੱਲੋਂ 522 ਅਤੇ ਐਸਡੀਐਮਜ਼/ਡੀਐਸਪੀਜ਼ ਵੱਲੋਂ 981 ਸਾਂਝੇ ਦੌਰੇ ਕੀਤੇ ਗਏ ਹਨ, ਜਿਸ ਦੌਰਾਨ ਉਨ੍ਹਾਂ ਵੱਲੋਂ 2504 ਜਨ ਜਾਗਰੂਕਤਾ ਮੀਟਿੰਗਾਂ ਅਤੇ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ 2457 ਮੀਟਿੰਗਾਂ ਕੀਤੀਆਂ ਗਈਆਂ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟਾਂ ਰਾਹੀਂ 1393 ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਉਪਰੰਤ ਜੁਆਇੰਟ ਟੀਮਾਂ ਨੂੰ ਮੌਕੇ 'ਤੇ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 874 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ‘ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ। ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀ.ਡੀ.ਆਰ.) ਸਬੰਧਤ ਪੁਲਿਸ ਸਟੇਸ਼ਨਾਂ ਵਿੱਚ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਐਫਆਈਆਰ ਦਰਜ ਕਰਨ ਤੋਂ ਇਲਾਵਾ 397 ਕੇਸਾਂ ਵਿੱਚ 10.55 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਵਿਰੁੱਧ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ, ਕਿਉਂ ਕਿ ਇਸ ਨਾਲ ਨਾ ਸਿਰਫ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ ਬਲਕਿ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ।
ਦੱਸਣਯੋਗ ਹੈ ਕਿ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਤੇ ਮੁਲਾਜ਼ਮਾਂ ਦੀ ਗਿਣਤੀ ਦੇ ਅਧਾਰ 'ਤੇ ਢੁੱਕਵੀਂ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਅਤੇ ਉੱਡਣ ਦਸਤੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਚੌਕਸੀ ਰੱਖ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ