Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਕੈਨੇਡਾ

ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼

October 23, 2024 09:34 PM

ਓਟਵਾ, 23 ਅਕਤੂਬਰ (ਪੋਸਟ ਬਿਊਰੋ): ਕੈਨੇਡਾ ਦੇ ਹੈਲੀਫੈਕਸ ਸ਼ਹਿਰ ’ਚ ਵਾਲਮਾਰਟ ਸਟੋਰ ਦੀ ਬੇਕਰੀ ਵਿਚ ਇੱਕ ਸਿੱਖ ਭਾਈਚਾਰੇ ਦੀ 19 ਸਾਲਾ ਲੜਕੀ ਦੀ ਲਾਸ਼ ਮਿਲੀ ਹੈ। ਹੈਲੀਫੈਕਸ ਰੀਜਨਲ ਪੁਲਿਸ (ਐੱਚ.ਆਰ.ਪੀ.) ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 9:30 ਵਜੇ 6990 ਮਮਫੋਰਡ ਰੋਡ ’ਤੇ ਵਾਲਮਾਰਟ ਵਿਚ ਘਟਨਾ ਬਾਰੇ ਸੂਚਨਾ ਸੀ। ਪੁਲਿਸ ਮੁਤਾਬਕ ਲੜਕੀ ਸਟੋਰ ’ਤੇ ਕੰਮ ਕਰਦੀ ਸੀ ਪਰ ਹਾਲੇ ਤਕ ਉਸ ਦੀ ਪਛਾਣ ਨਹੀਂ ਹੋ ਸਕੀ।
ਪੁਲਿਸ ਨੇ ਦਸਿਆ ਕਿ ਉਸ ਦੀ ਲਾਸ਼ ਇਕ ਵੱਡੇ ਵਾਕ-ਇਨ ਓਵਨ ਅੰਦਰੋਂ ਮਿਲੀ। ਮੈਰੀਟਾਈਮ ਸਿੱਖ ਸੁਸਾਇਟੀ ਨੇ ਇਸ ਬਾਰੇ ਪੁਸ਼ਟੀ ਕੀਤੀ ਕਿ ਲੜਕੀ ਉਨ੍ਹਾਂ ਦੇ ਭਾਈਚਾਰੇ ਦੀ ਮੈਂਬਰ ਸੀ।‘ਮੈਰੀਟਾਈਮ ਸਿੱਖ ਸੁਸਾਇਟੀ’ ਨੇ ਕਿਹਾ ਇਹ ਸਾਡੇ ਅਤੇ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਦੁਖਦਾਈ ਹੈ। ਉਹ ਅਪਣੇ ਬਿਹਤਰ ਭਵਿੱਖ ਲਈ ਇੱਥੇ ਆਈ ਸੀ ਪਰ ਅਪਣੀ ਜਾਨ ਗੁਆ ਬੈਠੀ। ਜਾਣਕਾਰੀ ਅਨੁਸਾਰ ਲੜਕੀ ਹਾਲ ਹੀ ’ਚ ਭਾਰਤ ਤੋਂ ਕੈਨੇਡਾ ਆਈ ਸੀ।
ਔਰਤ ਦੀ ਮੌਤ ਦੀ ਜਾਂਚ ਜਾਰੀ ਰਹਿਣ ਤੱਕ ਸਟੋਰ ਸ਼ਨੀਵਾਰ ਰਾਤ ਤੋਂ ਬੰਦ ਹੈ। ਐੱਚ.ਆਰ.ਪੀ. ਕਾਂਸਟੇਬਲ ਮਾਰਟਿਨ ਕ੍ਰੋਮਵੈਲ ਨੇ ਕਿਹਾ, ਕਿ ਇਸ ਮਾਮਲੇ ਦੀ ਜਾਂਚ ਗੁੰਝਲਦਾਰ ਹੈ। ਹੈਲੀਫੈਕਸ ਦੇ ਲੇਬਰ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਬੇਕਰੀ ਅਤੇ ਵਾਲਮਾਰਟ ਸਟੋਰ ’ਤੇ ਕੰਮ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਐੱਚ.ਆਰ.ਪੀ. ਨੇ ਕਿਹਾ ਕਿ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ