Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਕੈਨੇਡਾ

ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ

October 24, 2024 08:36 PM

* ਅਗਲੇ ਸਾਲ ਸਥਾਈ ਨਿਵਾਸੀਆਂ ਦਾ ਟੀਚਾ 5 ਲੱਖ ਤੋਂ ਘਟਾ ਕੇ ਕੀਤਾ 3 ਲੱਖ 95 ਹਜ਼ਾਰ
* ਅਸਥਾਈ ਨਿਵਾਸੀਆਂ ਦੀ ਗਿਣਤੀ ਵੀ ਘਟਾ ਕੇ 5 ਫ਼ੀਸਦੀ ਕੀਤੀ
ਓਟਵਾ, 24 ਅਕਤੂਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿਚ ਵੱਡਾ ਕੱਟ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਾਅਦ ਸਰਕਾਰ ਨੂੰ ਸੰਤੁਲਨ ਨਹੀਂ ਮਿਲਿਆ।
ਸਰਕਾਰ ਨੇ 2025 ਅਤੇ 2026 ਵਿੱਚ 500,000 ਨਵੇਂ ਸਥਾਈ ਨਿਵਾਸੀਆਂ ਨੂੰ ਲਿਆਉਣ ਦਾ ਟੀਚਾ ਰੱਖਿਆ ਸੀ ਪਰ ਟਰੂਡੋ ਨੇ ਹੁਣ ਕਿਹਾ ਹੈ ਕਿ ਅਗਲੇ ਸਾਲ ਇਹ ਟੀਚਾ ਘਟਾ ਕੇ 395,000 ਕਰ ਦਿੱਤਾ ਗਿਆ ਹੈ। ਇਹ 2026 ਵਿੱਚ 380,000 ਅਤੇ 2027 ਵਿੱਚ ਹੋਰ ਘਟਾ ਕੇ 365,000 ਤੱਕ ਕਰ ਦਿੱਤਾ ਜਾਵੇਗਾ। ਇਹ ਤਬਦੀਲੀ ਲਿਬਰਲ ਸਰਕਾਰ ਦੀ ਇੰਮੀਗ੍ਰੇਸ਼ਨ ਵਿੱਚ ਵਾਧੇ ਅਤੇ ਆਬਾਦੀ ਵਧਣ ਕਾਰਨ ਘਰ ਲੈਣ ਦੀ ਸਮਰੱਥਾ `ਤੇ ਪਏ ਅਸਰ ਕਾਰਨ ਸਰਕਾਰ ਦੀ ਹੋਈ ਅਲੋਚਨਾ ਤੋਂ ਬਾਅਦ ਆਈ ਹੈ।
ਸਰਕਾਰ ਦਾ ਟੀਚਾ ਅਗਲੇ ਤਿੰਨ ਸਾਲਾਂ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾ ਕੇ ਪੰਜ ਪ੍ਰਤੀਸ਼ਤ ਆਬਾਦੀ ਤੱਕ ਪਹੁੰਚਾਉਣਾ ਵੀ ਹੈ, ਜੋ ਕਿ ਜੁਲਾਈ ਵਿੱਚ 7.2 ਪ੍ਰਤੀਸ਼ਤ ਸੀ। ਇਸਦਾ ਮਤਲਬ ਇਹ ਹੋਵੇਗਾ ਕਿ ਗੈਰ-ਸਥਾਈ ਨਿਵਾਸੀਆਂ ਦੀ ਆਬਾਦੀ 2025 ਵਿੱਚ 445,901 ਅਤੇ 2026 ਵਿੱਚ 445,662 ਤੱਕ ਘਟ ਜਾਵੇਗੀ ਜਦਕਿ 2027 ਵਿੱਚ 17,439 ਦਾ ਮਾਮੂਲੀ ਵਾਧਾ ਹੋਵੇਗਾ।
ਕੈਨੇਡਾ ਸਰਕਾਰ ਵੱਲੋਂ ਇਹ ਕਦਮ ਦੇਸ਼ ਵਿੱਚ ਨਵੇਂ ਸਥਾਈ ਨਿਵਾਸੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧੇ ਅਤੇ ਵੱਡੀ ਗਿਣਤੀ ਵਿਚ ਅਸਥਾਈ ਤੌਰ 'ਤੇ ਕੈਨੇਡਾ ਆਉਣ ਵਾਲੇ ਲੋਕਾਂ ਦੀ ਗਿਣਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਫੈਡਰਲ ਮੰਤਰੀਆਂ ਨੇ ਮੰਨਿਆ ਹੈ ਕਿ ਇਸ ਨਾਲ ਰਿਹਾਇਸ਼ ਅਤੇ ਘਰ ਖ਼ਰੀਦਣ ਦੀ ਸਮਰੱਥਾ 'ਤੇ ਦਬਾਅ ਪਿਆ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ