ਨਵੀਂ ਦਿੱਲੀ, 24 ਅਕਤੂਬਰ (ਪੋਸਟ ਬਿਊਰੋ): ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇਗਾ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਜਸਟਿਸ ਸੰਜੀਵ ਖੰਨਾ 11 ਨਵੰਬਰ ਨੂੰ ਦੇਸ਼ ਦੇ ਅਗਲੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਜਸਟਿਸ ਸੰਜੀਵ ਖੰਨਾ ਦਾ ਕਾਰਜਕਾਲ 6 ਮਹੀਨੇ ਦਾ ਹੋਵੇਗਾ। ਇਸ ਤੋਂ ਇੱਕ ਦਿਨ ਪਹਿਲਾਂ ਮੌਜੂਦਾ ਜਸਟਿਸ ਡੀ.ਵਾਈ. ਚੰਦਰਚੂੜ ਦਾ ਅਹੁਦਾ ਖਾਲੀ ਹੋ ਜਾਵੇਗਾ। ਜਸਟਿਸ ਚੰਦਰਚੂੜ ਨੇ 8 ਨਵੰਬਰ, 2022 ਨੂੰ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ।
ਚੀਫ਼ ਜਸਟਿਸ ਵਜੋਂ ਜਸਟਿਸ ਖੰਨਾ ਦਾ ਕਾਰਜਕਾਲ ਛੇ ਮਹੀਨਿਆਂ ਤੋਂ ਥੋੜ੍ਹਾ ਵੱਧ ਹੋਵੇਗਾ ਅਤੇ ਉਹ 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ।