Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਪੰਜਾਬ

ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ

October 25, 2024 10:38 AM

ਲੁਧਿਆਣਾ, 25 ਅਕਤੂਬਰ (ਗਿਆਨ ਸਿੰਘ): ਸੈਂਟਰ ਫਾਰ ਵਨ ਹੈਲਥ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਦੇ ਸਹਿਯੋਗ ਨਾਲ “ਪਸ਼ੂਆਂ ਦੀ ਰੋਗਾਣੂਨਾਸ਼ਕ ਪ੍ਰਤੀਰੋਧ ਅਤੇ ਇੱਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਸਿਹਤ ਅਭਿਆਸਾਂ ਵਿੱਚ ਸੁਧਾਰ ਕਰਨਾ” ਵਿਸ਼ੇ ’ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਆਯੋਜਨ ਏਸ਼ੀਅਨ ਡਿਵੈਲਪਮੈਂਟ ਬੈਂਕ ਅਤੇ ਜ਼ੈਨੈਕਸ, ਭਾਰਤ ਦੁਆਰਾ ਫੰਡ ਕੀਤੇ ਗਏ ਪ੍ਰਾਜੈਕਟ ਦੇ ਤਹਿਤ, ਸਤਿਗੁਰੂ ਕੰਸਲਟੈਂਸੀ ਮੈਨੇਜਮੈਂਟ, ਹੈਦਰਾਬਾਦ ਦੇ ਸਹਿਯੋਗ ਨਾਲ ਕੀਤਾ ਗਿਆ ਸੀ।
ਕਾਲਜ ਆਫ਼ ਵੈਟਨਰੀ ਸਾਇੰਸ, ਰਾਮਪੁਰਾ ਫੂਲ ਦੇ ਡੀਨ ਡਾ.ਬੀ.ਕੇ.ਬਾਂਸਲ ਨੇ ਉਦਘਾਟਨੀ ਭਾਸ਼ਣ ਵਿੱਚ ਕਿਸਾਨਾਂ ਵੱਲੋਂ ਸਿਖਲਾਈ ਵਿੱਚ ਭਾਗ ਲੈਣ ਲਈ ਭਰਵੇਂ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ `ਤੇ ਕਾਬੂ ਪਾਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਡਾ. ਜੇ.ਐਸ. ਬੇਦੀ, ਸੈਂਟਰ ਫਾਰ ਵਨ ਹੈਲਥ ਦੇ ਨਿਰਦੇਸ਼ਕ ਅਤੇ ਸਿਖਲਾਈ ਸੰਯੋਜਕ ਨੇ ਸਿਖਲਾਈ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਸਿਹਤ ਪਹੁੰਚ ਦੀ ਵਰਤੋਂ ਕਰਦੇ ਹੋਏ ਰੋਗਾਣੂਨਾਸ਼ਕ ਪ੍ਰਤੀਰੋਧ ਨੂੰ ਵਧਣ ਤੋਂ ਰੋਕਣ ਲਈ ਜਾਨਵਰਾਂ ਵਿੱਚ ਐਂਟੀਬਾਇਓਟਿਕਸ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਾ. ਦੀਪਾਲੀ, ਪ੍ਰਬੰਧਕੀ ਸਕੱਤਰ ਨੇ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੀਆਂ ਜ਼ੂਨੋਟਿਕ ਬਿਮਾਰੀਆਂ ਦੇ ਨਾਲ-ਨਾਲ ਉਨ੍ਹਾਂ ਦੀ ਰੋਕਥਾਮ ਅਤੇ ਨਿਯੰਤਰਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ।
ਵੈਟਨਰੀ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਨੇ ਸਿਖਲਾਈ ਦੇ ਵੱਖ-ਵੱਖ ਵਿਸ਼ਿ਼ਆਂ ’ਤੇ ਸਿੱਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ, ਨਿਯੰਤਰਣ ਅਤੇ ਟੀਕਾਕਰਨ, ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸਹੀ ਵਰਤੋਂ, ਪਸ਼ੂ ਪਾਲਣ ਵਿੱਚ ਐਂਟੀਬਾਇਓਟਿਕਸ ਦੇ ਵਿਕਲਪਾਂ ਦੀ ਭੂਮਿਕਾ ਸਮੇਤ ਵੱਖ-ਵੱਖ ਵਿਸ਼ਿ਼ਆਂ ’ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਚੰਗੇ ਫਾਰਮ ਪ੍ਰਬੰਧਨ ਅਭਿਆਸ, ਸਾਫ਼ ਦੁੱਧ ਦਾ ਉਤਪਾਦਨ, ਫਾਰਮ ਜੈਵ ਸੁਰੱਖਿਆ ਬਾਰੇ ਵੀ ਦੱਸਿਆ। ਕਿਸਾਨਾਂ ਨੇ ਸਿਖਲਾਈ ਦੀ ਗੁਣਵੱਤਾ ਅਤੇ ਮਾਹਿਰਾਂ ਦੀ ਮੁਹਾਰਤ ਦੀ ਵੀ ਸ਼ਲਾਘਾ ਕੀਤੀ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਅਤੇ ਰੋਗਾਣੂਨਾਸ਼ਕ ਪ੍ਰਤੀਰੋਧ ਅਤੇ ਜ਼ੂਨੋਸਿਸ ਵਰਗੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਸੰਬੰਧੀ ਸਮਰੱਥਾ ਵਧਾਉਣ ਲਈ ਸੈਂਟਰ ਫਾਰ ਵਨ ਹੈਲਥ ਅਤੇ ਕਾਲਜ ਆਫ਼ ਵੈਟਨਰੀ ਸਾਇੰਸ ਦੇ ਯਤਨਾਂ ਦੀ ਸ਼ਲਾਘਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਦਿੱਤਾ ਜਾਵੇਗਾ ਵੱਡਾ ਹੁਲਾਰਾ : ਤਰੁਣਪ੍ਰੀਤ ਸਿੰਘ ਸੌਂਦ ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ