Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਪੰਜਾਬ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ

October 25, 2024 10:41 AM

* ਮਹਾਰਾਜ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14 ਹੋਰ ਕੈਡਿਟਾਂ ਦਾ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ
* ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ
ਚੰਡੀਗੜ੍ਹ, 25 ਅਕਤੂਬਰ (ਗਿਆਨ ਸਿੰਘ): ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ
12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜਿ਼ਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ. ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ
ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।
ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ.ਯੂ.-30 ਐਮ.ਕੇ.ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।
ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ.ਐਸ.ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਹਨਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ।
ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ
ਸ਼ੁਭਕਾਮਨਾਵਾਂ ਦਿੱਤੀਆਂ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ.ਐਸ.ਐਮ.) ਨੇ ਅਰਮਾਨਪ੍ਰੀਤ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਐਨ.ਡੀ.ਏ. ਕੋਰਸ ਲਈ ਪਹਿਲੀ ਵਾਰ ਐਨੇ ਕੈਡਿਟਾਂ ਨੇ ਕੁਆਲੀਫਾਈ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਟੈਕਨੀਕਲ ਐਂਟਰੀ ਮੈਰਿਟ ਸੂਚੀ ਦੇ ਜਾਰੀ ਹੋਣ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਸਦੇ ਜਲਦ ਜਾਰੀ ਹੋਣ ਦੀ ਉਮੀਦ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਦਿੱਤਾ ਜਾਵੇਗਾ ਵੱਡਾ ਹੁਲਾਰਾ : ਤਰੁਣਪ੍ਰੀਤ ਸਿੰਘ ਸੌਂਦ ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ