Welcome to Canadian Punjabi Post
Follow us on

02

January 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲਓਸ਼ਵਾ ਵਿੱਚ ਹੋਈ ਗੋਲੀਬਾਰੀ `ਚ ਮਾਰੇ ਗਏ ਵਿਅਕਤੀ ਦੀ ਪੁਲਿਸ ਨੇ ਕੀਤੀ ਪਹਿਚਾਣ
 
ਪੰਜਾਬ

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

October 25, 2024 10:41 AM

ਅੰਮ੍ਰਿਤਸਰ, 25 ਅਕਤੂਬਰ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ ਨਾਲ ਸਿੱਖ ਸੰਸਥਾ ’ਤੇ ਕਾਬਜ਼ ਹੋਣ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਕਰੜੀ ਆਲੋਚਨਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਹਥਿਆਉਣ ਲਈ ਅੱਜ ਪੰਥ ਵਿਰੋਧੀ ਤਾਕਤਾਂ ਵੱਲੋਂ ਕੋਝੇ ਹੱਥਕੰਡੇ ਅਪਨਾਏ ਜਾ ਰਹੇ ਹਨ, ਜਿਨ੍ਹਾਂ ਪ੍ਰਤੀ ਖਾਲਸਾ ਪੰਥ ਨੂੰ ਇਕਜੁਟਤਾ ਨਾਲ ਸੁਚੇਤ ਹੋਣ ਦੀ ਲੋੜ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਤਿਹਾਸ ਅੰਦਰ ਸਿੱਖਾਂ ਨੇ ਬੜੇ ਔਖੇ ਸਮੇਂ ਵੀ ਵੇਖੇ, ਪਰ ਅਜਿਹਾ ਕਦੇ ਨਹੀਂ ਹੋਇਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਮੈਂਬਰਾਂ ਨੂੰ ਪੈਸੇ ਨਾਲ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ, ਆਪ, ਆਰਐਸਐਸ ਅਤੇ ਪੰਥ ਵਿਰੋਧੀ ਸ਼ਕਤੀਆਂ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਕਾਲੀ ਦਲ ਦੇ ਉਮੀਦਵਾਰ ਦੇ ਖਿਲਾਫ਼ ਭੁਗਤਣ ਲਈ ਤਰ੍ਹਾਂ ਤਰ੍ਹਾਂ ਦੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਾਂਝਾਂ ਰੱਖਣ ਵਾਲੇ ਲੋਕ ਵੀ ਇਕ ਧੜੇ ਦੀ ਮਦਦ ਲਈ ਜ਼ੋਰ ਲਗਾ ਰਹੇ ਹਨ। ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਦਿੱਲੀ ਤੇ ਹਰਿਆਣਾ ਕਮੇਟੀ ਆਦਿ ਸਿੱਖ ਸੰਸਥਾਵਾਂ ਦੀ ਉਦਾਹਰਣ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਸਿੱਖ ਸੰਸਥਾਵਾਂ ’ਤੇ ਪਹਿਲਾਂ ਹੀ ਭਾਜਪਾ ਤੇ ਆਰਐਸਐਸ ਵੱਲੋਂ ਸਰਕਾਰੀ ਦਖ਼ਲ ਨਾਲ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹੁਣ ਪੰਥ ਵਿਰੋਧੀਆਂ ਵੱਲੋਂ ਪੰਜਾਬ ਅੰਦਰਲੇ ਤਖ਼ਤ ਸਾਹਿਬਾਨ ਅਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਵੀ ਆਪਣੇ ਅਨੁਸਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਖਾਲਸਾ ਪੰਥ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੂੰ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਬੀਤੇ ਦਿਨੀਂ ਉਨ੍ਹਾਂ ਨੂੰ ਕਮਜ਼ੋਰ ਪ੍ਰਧਾਨ ਕਹੇ ਜਾਣ ਦੇ ਪ੍ਰਤੀਕਰਮ ਵਜੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ ਅਤੇ ਨਿਮਰਤਾ ਨਾਲ ਸੇਵਾ ਕਰਨ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਜੇਕਰ ਕਿਸੇ ਨੂੰ ਇਹ ਕਮਜ਼ੋਰੀ ਲਗਦੀ ਹੈ ਤਾਂ ਇਹ ਉਸਦੀ ਆਪਣੀ ਬੌਧਿਕਤਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਭਾਅ ਨਹੀਂ ਛੱਡ ਸਕਦੇ ਤੇ ਹਰ ਇਕ ਦਾ ਸਤਿਕਾਰ ਕਰਨਾ ਨਹੀਂ ਤਿਆਗ ਸਕਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਰੇ ਮੈਂਬਰਾਂ ਵੱਲੋਂ ਪੰਥ ਵਿਰੋਧੀ ਸ਼ਕਤੀਆਂ ਨੂੰ ਦ੍ਰਿੜ੍ਹਤਾ ਨਾਲ ਜਵਾਬ ਦੇਣ ਅਤੇ ਅਡੋਲ ਰਹਿ ਕੇ ਪੰਥਕ ਭਾਵਨਾ ਦੀ ਤਰਜ਼ਮਾਨੀ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਸੁਰਜੀਤ ਸਿੰਘ ਭਿੱਟੇਵੱਡ, ਗੁਰਬਚਨ ਸਿੰਘ ਕਰਮੂੰਵਾਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਬੰਡਾਲਾ, ਬਾਵਾ ਸਿੰਘ ਗੁਮਾਨਪੁਰਾ, ਅਮਰੀਕ ਸਿੰਘ ਵਿਛੋਆ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਅਮਰਜੀਤ ਸਿੰਘ ਭਲਾਈਪੁਰ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਜਸਬੀਰ ਕੌਰ ਜੱਫਰਵਾਲ, ਸੁਖਵਰਸ਼ ਸਿੰਘ ਪੰਨੂ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਸੁਪ੍ਰਡੰਟ ਨਿਸ਼ਾਨ ਸਿੰਘ ਆਦਿ ਮੌਜੂਦ ਸਨ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ 70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਥਾਨਕ ਸਰਕਾਰਾਂ ਮੰਤਰੀ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐੱਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ