Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ

October 25, 2024 11:25 AM

-ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 25 ਅਕਤੂਬਰ (ਪੋਸਟ ਬਿਊਰੋ): ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਕਮਿਸ਼ਨਰ ਨੂੰ ਇਹ ਯਕੀਨੀ ਬਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਕਿ ਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਨੂੰ ਪਰੇਸ਼ਾਨ ਨਾ ਕਰੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਰਿਪੋਰਟਾਂ ਮਿਲੀਆਂ ਹਨ ਕਿ ਜੀਐਸਟੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਰਿਪੋਰਟਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਜੀਐਸਟੀ ਕਮਿਸ਼ਨਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਰਿਆਂ ਲਈ ਖੁਸ਼ੀ ਨਾਲ ਮਨਾਉਣ ਦਾ ਸਮਾਂ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰਾਜ ਕਰ ਵਿਭਾਗ ਦੇ ਇੰਸਪੈਕਟਰਾਂ ਜਾਂ ਹੋਰ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਅਜਿਹੀਆਂ ਘਟਨਾਵਾਂ ਦੀ ਸੂਚਨਾ ਉਨ੍ਹਾਂ ਦੇ ਦਫ਼ਤਰ ਨੂੰ ਦੇਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ 0175-2921005 ਜਾਂ 2225192 'ਤੇ ਕਾਲ ਕਰਕੇ ਦਰਜ ਕਰਵਾਈਆਂ ਜਾ ਸਕਦੀਆਂ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਉਣ ਵਾਲੇ ਤਿਉਹਾਰਾਂ ਦੇ ਮੌਕੇ 'ਤੇ ਸਮੂਹ ਕਾਰੋਬਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਨਾਲ ਹਮੇਸ਼ਾ ਖੜ੍ਹੀ ਰਹੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਦਿੱਤਾ ਜਾਵੇਗਾ ਵੱਡਾ ਹੁਲਾਰਾ : ਤਰੁਣਪ੍ਰੀਤ ਸਿੰਘ ਸੌਂਦ ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ