Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਪੰਜਾਬ

ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ

October 25, 2024 11:27 AM

- ਡੀਜੀਪੀ ਗੌਰਵ ਯਾਦਵ ਵੱਲੋਂ ਗਰਾਊਂਡ ਜ਼ੀਰੋ ਟੂਰ ਜਾਰੀ, ਜਲੰਧਰ ਵਿਖੇ ਕੀਤੀ ਜਨਤਕ ਮੀਟਿੰਗ ਦੀ ਪ੍ਰਧਾਨਗੀ
- ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਵੀ ਕੀਤਾ ਦੌਰਾ
- ਨਵੇਂ ਕਾਨੂੰਨਾਂ ਮੁਤਾਬਿਕ, ਪੰਜਾਬ ਪੁਲਿਸ ਵੱਲੋਂ ਈ-ਸ਼ਾਕਸ਼ਿਆ ਮੋਬਾਈਲ ਐਪ ਰਾਹੀਂ ਕੀਤੀਆਂ ਜਾ ਰਹੀਆਂ ਹਨ ਵੀਡੀਓ ਰਿਕਾਰਡਿੰਗਜ਼
- ਪੰਜਾਬ ਪੁਲਿਸ ਦੇ ਪੀਜੀਡੀ ਪੋਰਟਲ 'ਤੇ ਪ੍ਰਾਪਤ ਹੋਈਆਂ ਕੁੱਲ 4.5 ਲੱਖ ਸ਼ਿਕਾਇਤਾਂ, 4.10 ਲੱਖ ਸ਼ਿਕਾਇਤਾਂ ਦਾ ਕੀਤਾ ਸਫ਼ਲਤਾਪੂਰਵਕ ਨਿਪਟਾਰਾ: ਡੀਜੀਪੀ ਗੌਰਵ ਯਾਦਵ
- ਪੰਜਾਬ ਪੁਲਿਸ ਨੇ ਵਿਭਾਗ ਵਿੱਚ ਬਲੈਕ ਸ਼ੀਪ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ: ਡੀਜੀਪੀ ਪੰਜਾਬ
ਚੰਡੀਗੜ੍ਹ, 25 ਅਕਤੂਬਰ (ਪੋਸਟ ਬਿਊਰੋ): ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ 'ਸਹਿਯੋਗ' ਦਾ ਜ਼ਮੀਨੀ ਪੱਧਰ 'ਤੇ ਹੋਰ ਵਿਸਤਾਰ ਕਰਨ ਲਈ, ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼) ਵੱਲੋਂ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਕੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਸਥਾਨਕ ਲੋਕਾਂ ਤੋਂ ਫੀਡਬੈਕ ਲਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਆਮ ਜਨਤਾ ਦਰਮਿਆਨ ਪਾੜੇ ਨੂੰ ਪੂਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਸੀ.ਪੀਜ਼/ਐਸ.ਐਸ.ਪੀਜ਼ ਨੂੰ ਜਨਤਕ ਮੀਟਿੰਗਾਂ ਕਰਨ ਲਈ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਸਥਿਤੀਆਂ ਨੂੰ ਸਮਝਣ ਅਤੇ ਪੁਲਿਸ-ਜਨਤਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।
ਇਹ ਪਹਿਲਕਦਮੀ ਭਾਈਚਾਰਕ ਸਾਂਝ ਵਧਾਉਣ ਅਤੇ ਪੁਲਿਸ ਨਾਲ ਲੋਕਾਂ ਦੇ ਤਜ਼ਰਬਿਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲੈਣ ਬਾਬਤ ਡੀਜੀਪੀ ਪੰਜਾਬ ਵੱਲੋਂ ਕੀਤੇ ਜਾ ਰਹੇ ਗਰਾਊਂਡ ਜ਼ੀਰੋ ਟੂਰ ਤਹਿਤ ਕੀਤੀ ਗਈ ਹੈ। ਡੀਜੀਪੀ ਅੱਜ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਉਨ੍ਹਾਂ ਦੇ “ਸਹਿਯੋਗ- ਪੁਲਿਸ ਜਨਤਕ ਸਾਂਝ ਪਹਿਲਕਦਮੀ” ਪ੍ਰੋਗਰਾਮ ਦੇ ਹਿੱਸੇ ਵਜੋਂ ਕਰਵਾਈ ਜ਼ਿਲ੍ਹਾ ਪੱਧਰੀ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨਾਲ ਗੈਰ-ਰਸਮੀ ਤੌਰ ‘ਤੇ ਗੱਲਬਾਤ ਦੌਰਾਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ। ਡੀਜੀਪੀ ਨੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡੀਜੀਪੀ ਦੇ ਨਾਲ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਵਪਨ ਸ਼ਰਮਾ ਵੀ ਮੌਜੂਦ ਸਨ।
ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 10,000 ਨਵੀਆਂ ਅਸਾਮੀਆਂ ਪੈਦਾ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਜਲੰਧਰ ਸ਼ਹਿਰ ਦੇ ਪੁਲਿਸ ਬਲ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਸੀ.ਪੀ.ਜਲੰਧਰ ਨੂੰ ਸ਼ਹਿਰ ਵਿੱਚ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਲਈ ਹੋਰ ਹੈੱਡਾਂ ਤੋਂ ਪੁਲਿਸ ਬਲ ਕੱਢ ਕੇ ਟ੍ਰੈਫਿਕ ਵਿੰਗ ਵਿੱਚ ਸ਼ਾਮਲ ਕਰਕੇ ਵਿੰਗ ਵਿੱਚ ਪੁਲਿਸ ਬਲ ਦੀ ਗਿਣਤੀ ਦੁੱਗਣੀ ਕਰਨ ਦੀ ਹਦਾਇਤ ਕੀਤੀ।
ਸਾਈਬਰ ਧੋਖਾਧੜੀ ਬਾਰੇ ਗੱਲ ਕਰਦਿਆਂ ਡੀਜੀਪੀ ਨੇ '1930 ਸਾਈਬਰ ਹੈਲਪਲਾਈਨ' ਨੰਬਰ 'ਤੇ ਤੁਰੰਤ ਅਪਰਾਧ ਦੀ ਰਿਪੋਰਟ ਕਰਨ ਲਈ 'ਗੋਲਡਨ ਆਵਰ' ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ, ਜਿਸ ਨਾਲ ਧੋਖੇਬਾਜ਼ ਵੱਲੋਂ ਸਾਈਬਰ ਪੀੜਤਾਂ ਦੇ ਖਾਤਿਆਂ 'ਚੋਂ ਕੱਢੇ ਗਏ ਫੰਡਾਂ ਨੂੰ ਤੁਰੰਤ ਫ੍ਰੀਜ਼ ਕਰਨ/ਲੀਅਨ ਮਾਰਕ ਕਰਨ ਵਿੱਚ ਮਦਦ ਮਿਲੇਗੀ।
ਇਸ ਉਪਰੰਤ ਡੀਜੀਪੀ ਗੌਰਵ ਯਾਦਵ ਨੇ ਅਧੁਨਿਕ ਤਕਨੀਕ ਨਾਲ ਤਿਆਰ ਕੀਤੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਵੀ ਦੌਰਾ ਕੀਤਾ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜਿਸ ਨਾਲ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸ਼ਹਿਰ ਵਿੱਚ ਲਗਾਏ ਗਏ ਘੱਟੋ-ਘੱਟ 6000 ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਕਰਨ ਵਿੱਚ ਮਦਦ ਮਿਲਦੀ ਹੈ।
ਤਕਨਾਲੋਜੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਕੇ ਉਹ ਪ੍ਰੀਵੈਂਟਿਵ ਪੁਲਿਸਿੰਗ ਵੱਲ ਧਿਆਨ ਕੇਂਦਰਿਤ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਆਈਸੀਸੀਸੀ, ਜਨਤਕ ਸੁਰੱਖਿਆ ਅਤੇ ਕੁਸ਼ਲਤਾ ਨੂੰ ਵਧਾਉਣ ਲਈ ਟ੍ਰੈਫਿਕ ਅਤੇ ਪੁਲਿਸ ਕੰਟਰੋਲ ਰੂਮ (ਪੀਸੀਆਰ) ਯੂਨਿਟਾਂ ਨੂੰ ਆਪਸ ਜੋੜਦਾ ਹੈ। ਇਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਪੀਸੀਆਰ ਦਾ ਰਿਸਪਾਂਸ ਟਾਇਮ 15 ਮਿੰਟ ਤੋਂ ਘਟ ਕੇ ਸਿਰਫ਼ 5 ਮਿੰਟ ਹੋ ਗਿਆ ਹੈ। ਇਸ ਸੈਂਟਰ ਨੇ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣ, ਕੁਸ਼ਲਤਾ ਵਧਾਉਣ, ਅੰਕੜਿਆਂ ਅਧਾਰਿਤ ਫੈਸਲੇ ਲੈਣ ਅਤੇ ਨਾਗਰਿਕਾਂ ਲਈ ਸਿੰਗਲ-ਪੁਆਇੰਟ ਰਿਪੋਰਟਿੰਗ ਪ੍ਰਣਾਲੀ ਵਿੱਚ ਵੀ ਮਦਦ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਵੇਂ ਕਾਨੂੰਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਮੁਤਾਬਿਕ ਸੱਤ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧਾਂ ਦੇ ਮਾਮਲੇ ਵਿੱਚ ਅਪਰਾਧਿਕ ਸਥਾਨ ਦੀ ਵੀਡੀਓ ਰਿਕਾਰਡ ਕਰਨਾ ਲਾਜ਼ਮੀ ਹੈ ਅਤੇ ਪੰਜਾਬ ਪੁਲਿਸ ਈ-ਸਾਕਸ਼ਿਆ ਮੋਬਾਈਲ ਐਪ ਦੀ ਵਰਤੋਂ ਨਾਲ ਵੀਡੀਓ ਰਿਕਾਰਡ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 9171 ਕੇਸਾਂ ਵਿੱਚ ਵੀਡੀਓ ਰਿਕਾਰਡ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕੁੱਲ ਵੀਡੀਓ ਰਿਕਾਰਡਿੰਗਾਂ ਵਿੱਚੋਂ ਲਗਭਗ 70 ਫ਼ੀਸਦ ਰਿਕਾਰਡਿੰਗਾਂ ਈ-ਸਾਕਸ਼ਿਆ ਮੋਬਾਈਲ ਐਪ ਰਾਹੀਂ ਕੀਤੀਆਂ ਗਈਆਂ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਜੁਲਾਈ 2022 ਵਿੱਚ ਸ਼ੁਰੂ ਕੀਤੇ ਗਏ ਪੀਜੀਡੀ ਪੋਰਟਲ- ਆਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ- ਨੂੰ ਇਸਦੀ ਸ਼ੁਰੂਆਤ ਤੋਂ ਹੁਣ ਤੱਕ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੋਰਟਲ ‘ਤੇ ਘੱਟੋ-ਘੱਟ 4.5 ਲੱਖ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 4.10 ਲੱਖ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਹੈ। ਪੀਜੀਡੀ ਪੋਰਟਲ ਰਾਹੀਂ ਨਾਗਰਿਕ ਪੁਲਿਸ ਸਟੇਸ਼ਨ ਜਾਏ ਬਿਨਾਂ ਆਪਣੀ ਸਿ਼ਕਾਇਤ ਆਨਲਾਈਨ ਦਰਜ ਕਰਵਾ ਸਕਦੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਵਿਭਾਗ ਵਿੱਚ "ਬਲੈਕ ਸ਼ੀਪ" ਵਜੋਂ ਜਾਣੇ ਜਾਂਦੇ ਭ੍ਰਿਸ਼ਟ ਅਧਿਕਾਰੀਆਂ `ਤੇ ਨਕੇਲ ਕਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੀ ਅਜਿਹਾ ਵਿਭਾਗ ਹੈ ਜਿੱਥੇ ਭ੍ਰਿਸ਼ਟਚਾਰ ਵਿੱਚ ਸ਼ਾਮਲ ਹਰ ਕਿਸੇ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।
ਇਸ ਦੇ ਨਾਲ ਹੀ ਡੀਜੀਪੀ ਨੇ ਪੁਲਿਸ ਲਾਈਨਜ਼, ਜਲੰਧਰ ਵਿਖੇ ਨਵੇਂ ਬਣੇ ਗਜ਼ਟਿਡ ਅਫਸਰਜ਼ ਮੈਸ ਦਾ ਉਦਘਾਟਨ ਵੀ ਕੀਤਾ।


ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦੇ ਥਾਣਾ ਰਾਮਾ ਮੰਡੀ ਦਾ ਕੀਤਾ ਅਚਨਚੇਤ ਦੌਰਾ
ਇਸ ਤੋਂ ਪਹਿਲਾਂ ਸਵੇਰੇ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦੇ ਥਾਣਾ ਰਾਮਾ ਮੰਡੀ ਦਾ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਚੱਲ ਰਹੇ ਕੇਸਾਂ ਦੀ ਸਮੀਖਿਆ ਕਰਦੇ ਹੋਏ ਤੁਰੰਤ ਨਿਆਂ ਯਕੀਨੀ ਬਣਾਉਣ ਲਈ ਲਗਨ ਅਤੇ ਜਵਾਬਦੇਹੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਆਪਣੀ ਦੌਰੇ ਦੌਰਾਨ, ਡੀਜੀਪੀ ਨੇ ਆਪਣੇ ਕਰਮਚਾਰੀਆਂ ਦੇ ਰੋਜ਼ਾਨਾ ਦੇ ਤਜ਼ਰਬਿਆਂ ਨੂੰ ਸਮਝਣ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਸਟੇਸ਼ਨ ਮੈਸ ਵਿਖੇ ਖਾਣਾ ਖਾਧਾ। ਇਹ ਅਚਨਚੇਤ ਦੌਰਾ ਪੁਲਿਸ ਦੀ ਕੁਸ਼ਲਤਾ ਅਤੇ ਪਾਰਦਰਸ਼ਤਾ ਵਿੱਚ ਵਾਧਾ ਕਰਨ ਸਬੰਧੀ ਡੀਜੀਪੀ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਦਿੱਤਾ ਜਾਵੇਗਾ ਵੱਡਾ ਹੁਲਾਰਾ : ਤਰੁਣਪ੍ਰੀਤ ਸਿੰਘ ਸੌਂਦ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐੱਨ.ਡੀ.ਏ. ਦੀ ਮੈਰਿਟ ਸੂਚੀ `ਚ ਅੱਵਲ ਰੈਂਕ ਹਾਸਲ ਕੀਤਾ ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਐਂਟੀਬਾਇਓਟਿਕਸ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਸਿਖਲਾਈ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ, ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ