Welcome to Canadian Punjabi Post
Follow us on

30

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ
 
ਪੰਜਾਬ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

October 28, 2024 11:04 AM

- ਕਿਰਤ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ
- ਲੇਬਰ ਚੌਕਾਂ ਉੱਤੇ ਕੈਂਪ ਲਾਉਣ ਅਤੇ ਭਲਾਈ ਸਕੀਮਾਂ ਬਾਰੇ ਸਰਲ ਭਾਸ਼ਾ ਵਿੱਚ ਸੂਚਨਾ ਬੋਰਡ ਲਾਉਣ ਦੇ ਆਦੇਸ਼
ਚੰਡੀਗੜ੍ਹ, 28 ਅਕਤੂਬਰ (ਪੋਸਟ ਬਿਊਰੋ): ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ।
ਮੋਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਸੌਂਦ ਨੇ ਆਦੇਸ਼ ਕੀਤੇ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਕੋਲ ਜੋ ਵੀ ਭਲਾਈ ਸਕੀਮਾਂ 31 ਅਕਤੂਬਰ, 2024 ਤੱਕ ਲੰਬਿਤ ਹੋਣਗੀਆਂ, ਉਨ੍ਹਾਂ ਦਾ 30 ਨਵੰਬਰ, 2024 ਤੱਕ ਨਿਪਟਾਰਾ ਕੀਤਾ ਜਾਵੇ।
ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਵੱਖ-ਵੱਖ ਸ਼ਹਿਰਾਂ ਵਿਚ ਜੋ ਲੇਬਰ ਚੌਂਕ ਬਣੇ ਹੋਏ ਹਨ, ਉਥੇ ਵਿਭਾਗ ਦੀਆਂ ਭਲਾਈ ਸਕੀਮਾਂ ਦੇ ਫਲੈਕਸ ਬੋਰਡ ਸਰਲ ਭਾਸ਼ਾ ਵਿਚ ਲਾਏ ਜਾਣ।
ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਰਮਚਾਰੀ/ਅਧਿਕਾਰੀ 18 ਨਵੰਬਰ ਤੋਂ ਲੈ ਕੇ 22 ਨਵੰਬਰ, 2024 ਤੱਕ ਹਰ ਰੋਜ਼ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਲੇਬਰ ਚੌਕਾਂ 'ਤੇ ਕੈਂਪ ਲਗਵਾਉਣਗੇ ਤੇ ਇਨ੍ਹਾਂ ਕੈਂਪਾਂ ਵਿਚ ਕਿਰਤੀਆਂ ਦੀ ਰਜਿਸਟ੍ਰੇਸ਼ਨ/ਨਵੀਨੀਕਰਨ, ਨਵੀਆਂ ਭਲਾਈ ਸਕੀਮਾਂ, ਪਹਿਲਾਂ ਤੋ ਅਪਲਾਈ ਕੀਤੀ ਗਈ ਭਲਾਈ ਸਕੀਮ ਤੇ ਲਗਾਏ ਇਤਰਾਜ਼ਾਂ ਨੂੰ ਦੂਰ ਕਰਨ ਸਬੰਧੀ ਕਿਰਤੀਆਂ ਦੀ ਸਹਾਇਤਾ ਕਰਨਗੇ ਤਾਂ ਜੋ ਉਸਾਰੀ ਕਿਰਤੀ ਬੋਰਡ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਸਕਣ।
ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਕਿਰਤ ਵਿਭਾਗ ਦੇ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਵਟਸਐਪ, ਇੰਸਟਾਗ੍ਰਾਮ, ਫੇਸਬੁੱਕ ਅਤੇ ਯੂ-ਟਿਊਬ 'ਤੇ ਅਕਾਊਂਟ ਬਣਾਏ ਜਾਣ ਤਾਂ ਜੋ ਸ਼ੋਸ਼ਲ ਮੀਡੀਆ ਉੱਤੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਰਗਰਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇ।
ਕਿਰਤ ਮੰਤਰੀ ਨੇ ਕਿਹਾ ਕਿ ਸਬੰਧਤ ਕਿਰਤ ਅਧਿਕਾਰੀ ਦੇ ਦਫਤਰ ਵਿਚ ਤਕਨੀਕੀ ਸਹਾਇਤਾ ਉੱਤੇ ਅਧਾਰਿਤ ਹੈਲਪ ਡੈਸਕ ਬਣਾਇਆ ਜਾਵੇ ਅਤੇ ਹਰ ਰੋਜ਼ ਸਵੇਰੇ 9 ਤੋਂ 12 ਵਜੇ ਤੱਕ ਕਿਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਇੰਸਪੈਕਟਰ/ਸਬੰਧਤ ਅਫਸਰ ਨਾਲ ਮਿਲ ਕੇ ਹੱਲ ਕਰਵਾਏਗਾ। ਕਿਰਤ ਮੰਤਰੀ ਨੇ ਕਿਹਾ ਕਿ ਉਸਾਰੀ ਕਿਰਤੀਆਂ ਤੋਂ ਲਏ ਜਾਣ ਵਾਲੇ ਫਾਰਮ ਨੰਬਰ 27 ਨੂੰ ਸਰਲ ਕੀਤਾ ਜਾਵੇ।
ਕਿਰਤ ਮੰਤਰੀ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਕਿ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਜੋ ਲਾਭਪਾਤਰੀ ਕੰਪਿਊਟਰ ਦੀ ਜਾਣਕਾਰੀ ਨਹੀਂ ਰੱਖਦੇ, ਉਨ੍ਹਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ/ਨਵੀਨੀਕਰਨ ਕਰਨ ਸਬੰਧੀ ਉਪਰਾਲੇ ਕੀਤੇ ਜਾਣ।
ਮੀਟਿੰਗ ਵਿਚ ਕਿਰਤ ਮੰਤਰੀ ਵੱਲੋਂ ਵੱਖ-ਵੱਖ ਕਿਰਤ ਕਾਨੂੰਨਾਂ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ।
ਮੀਟਿੰਗ ਵਿੱਚ ਰਾਜੀਵ ਕੁਮਾਰ ਗੁਪਤਾ, ਕਿਰਤ ਕਮਿਸ਼ਨਰ-ਕਮ-ਡਾਇਰੈਕਟਰ ਆਫ਼ ਫੈਕਟਰੀਜ਼, ਮੋਨਾ ਪੁਰੀ, ਵਧੀਕ ਕਿਰਤ ਕਮਿਸ਼ਨਰ, ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ ਆਫ ਫੈਕਟਰੀਜ਼, ਜਤਿੰਦਰ ਪਾਲ ਸਿੰਘ, ਡਿਪਟੀ ਕਿਰਤ ਕਮਿਸ਼ਨਰ, ਗੋਰਵ ਪੁਰੀ, ਸਹਾਇਕ ਵੈਲਫੇਅਰ ਕਮਿਸ਼ਨਰ, ਜਸ਼ਨਦੀਪ ਸਿੰਘ ਕੰਗ, ਡਿਪਟੀ ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਭਾਗ ਲਿਆ ਗਿਆ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਵਿਭਾਗ ਦੇ ਸਾਰੇ ਡਿਪਟੀ ਡਾਇਰੈਟਕਰ ਆਫ਼ ਫੈਕਟਰੀਜ਼, ਸਹਾਇਕ ਕਿਰਤ ਕਮਿਸ਼ਨਰ/ ਕਿਰਤ ਤੇ ਸੁਲਾਹ ਅਫ਼ਸਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ