Welcome to Canadian Punjabi Post
Follow us on

30

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ
 
ਪੰਜਾਬ

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ: ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ

October 29, 2024 12:36 PM

*ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕਰਨ ਅਤੇ ਕੰਟਰੈਕਟ ਤੋਂ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਉਣ ਲਈ ਕਿਹਾ
*ਡਰਾਈਵਰਾਂ ਅਤੇ ਕੰਡਕਟਰਾਂ ਦੇ ਰਾਤ ਦੇ ਠਹਿਰਾਅ ਭੱਤੇ ਵਿੱਚ ਕੀਤਾ ਵਾਧਾ
*ਲਾਲਜੀਤ ਸਿੰਘ ਭੁੱਲਰ ਵੱਲੋਂ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ।
ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ।
ਮੀਟਿੰਗ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਕੇਸ ਹਮਦਰਦੀ ਨਾਲ ਵਿਚਾਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਕੇਸਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਇਸੇ ਤਰ੍ਹਾਂ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫ਼ੀਸਦੀ ਸਾਲਾਨਾ ਤਨਖਾਹ ਵਾਧਾ ਦੇਣ ਸਬੰਧੀ ਮੰਗ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਐਸ.ਓ.ਪੀ ਬਣਾਈ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਫੌਰੀ ਰਾਹਤ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ਾ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ।
ਲਾਲਜੀਤ ਸਿੰਘ ਭੁੱਲਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਂਦੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬੇ ਵਿਚ ਰਾਤ ਦੇ ਠਹਿਰਾਅ ਲਈ ਹੁਣ 50 ਦੀ ਥਾਂ 85 ਰੁਪਏ ਮਿਲਣਗੇ ਅਤੇ ਦੂਜੇ ਸੂਬਿਆਂ ਨੂੰ ਚਲਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰਾਤ ਦੇ ਠਹਿਰਾਅ ਲਈ ਭੱਤਾ ਵਧਾ ਕੇ 60 ਤੋਂ 120 ਰੁਪਏ ਕਰ ਦਿੱਤਾ ਗਿਆ ਹੈ।
ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਡੀ.ਕੇ. ਤਿਵਾੜੀ, ਐਮ.ਡੀ. ਪਨਬੱਸ ਰਾਜੀਵ ਕੁਮਾਰ ਗੁਪਤਾ, ਐਮ.ਡੀ ਪੀ.ਆਰ.ਟੀ.ਸੀ. ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਏ.ਡੀ.ਓ ਪਨਬੱਸ ਰਾਜੀਵ ਦੱਤਾ, ਜੀ.ਐੱਮ. ਪੀ.ਆਰ.ਟੀ.ਸੀ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ