Welcome to Canadian Punjabi Post
Follow us on

30

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ
 
ਪੰਜਾਬ

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

October 29, 2024 12:39 PM

-ਮੁਲਜ਼ਮ, 20 ਹਜ਼ਾਰ ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ
ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖ਼ਲ ਦੇ ਰਹੇ ਸਨ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫ਼ੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ ਰਿਸ਼ਵਤ ਮੰਗੀ।
ਸਿ਼ਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ 'ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਅਗਲੇ ਦਿਨ ਹੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ, ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ 'ਤੇ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਐਫ.ਆਈ.ਆਰ ਨੰਬਰ 17 ਮਿਤੀ 14.8.2024 ਅਧੀਨ ਕੇਸ ਦਰਜ ਕੀਤਾ ਹੋਇਆ ਹੈ।
ਦੱਸਣਯੋਗ ਹੈ ਕਿ ਇਸ ਮੁਕੱਦਮੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੀਤਾ ਜਾ ਚੁੱਕਾ ਹੈ, ਜਦ ਕਿ ਸਹਿ-ਮੁਲਜ਼ਮ ਕਲਰਕ ਸੰਜੀਵ ਮਲਹੋਤਰਾ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ ਏ.ਜੀ.ਟੀ.ਐੱਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ