Welcome to Canadian Punjabi Post
Follow us on

31

October 2024
ਬ੍ਰੈਕਿੰਗ ਖ਼ਬਰਾਂ :
ਹੁਣ ਅਫਗਾਨਿਸਤਾਨ ਦੀਆਂ ਔਰਤਾਂ `ਤੇ ਉੱਚੀ ਆਵਾਜ਼ ’ਚ ਨਹੀਂ ਪੜ੍ਹ ਸਕਣਗੀਆਂ ਨਮਾਜ਼ ਜਾਂ ਕੁਰਾਨ, ਲੱਗੀਆਂ ਨਵੀਆਂ ਪਾਬੰਦੀਆਂਉੱਤਰੀ ਗਾਜ਼ਾ ’ਚ ਇਜ਼ਰਾਈਲ ਦੇ ਦੋ ਹਵਾਈ ਹਮਲਿਆਂ ’ਚ ਕਈ ਔਰਤਾਂ ਅਤੇ ਬੱਚਿਆਂ ਸਮੇਤ 88 ਮੌਤਾਂਸਪੇਨ 'ਚ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ, ਕਈ ਲੋਕ ਲਾਪਤਾਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
 
ਪੰਜਾਬ

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

October 30, 2024 12:21 PM

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ 'ਤੇ ਚਾਨਣ ਦੀ ਜਿੱਤ, ਬੁਰਾਈ 'ਤੇ ਚੰਗਿਆਈ ਅਤੇ ਨਿਰਾਸ਼ਾ 'ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ . ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ ਅਤੇ ਨਾਲ ਹੀ ਭਾਈਚਾਰਕ ਸਾਂਝ, ਅਮਨ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਸਾਲ 1612 ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦੇ ਇਤਿਹਾਸਕ ਮੌਕੇ ‘ਬੰਦੀ ਛੋੜ ਦਿਵਸ’ ਮੌਕੇ ਸਮੁੱਚੇ ਦੇਸ਼ ਵਾਸੀਆਂ ਖ਼ਾਸ ਕਰਕੇ ਸਿੱਖ ਪੰਥ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਜਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਰਵਾਇਤੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਆਪਸੀ ਸਾਂਝ ਅਤੇ ਸਦਭਾਵਨਾ ਦੇ ਬੰਧਨ ਹੋਰ ਮਜ਼ਬੂਤ ਹੋਣ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਡੇ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਏ.ਜੀ.ਟੀ.ਐੱਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ