Welcome to Canadian Punjabi Post
Follow us on

31

October 2024
ਬ੍ਰੈਕਿੰਗ ਖ਼ਬਰਾਂ :
ਹੁਣ ਅਫਗਾਨਿਸਤਾਨ ਦੀਆਂ ਔਰਤਾਂ `ਤੇ ਉੱਚੀ ਆਵਾਜ਼ ’ਚ ਨਹੀਂ ਪੜ੍ਹ ਸਕਣਗੀਆਂ ਨਮਾਜ਼ ਜਾਂ ਕੁਰਾਨ, ਲੱਗੀਆਂ ਨਵੀਆਂ ਪਾਬੰਦੀਆਂਉੱਤਰੀ ਗਾਜ਼ਾ ’ਚ ਇਜ਼ਰਾਈਲ ਦੇ ਦੋ ਹਵਾਈ ਹਮਲਿਆਂ ’ਚ ਕਈ ਔਰਤਾਂ ਅਤੇ ਬੱਚਿਆਂ ਸਮੇਤ 88 ਮੌਤਾਂਸਪੇਨ 'ਚ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ, ਕਈ ਲੋਕ ਲਾਪਤਾਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
 
ਪੰਜਾਬ

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ

October 30, 2024 12:22 PM

-ਈ-ਨਿਲਾਮੀ ਦੀ ਸਫ਼ਲਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ 'ਤੇ ਲਗਾਈ ਮੋਹਰ
-ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕਮਾਏ ਕੁੱਲ 5000 ਕਰੋੜ ਰੁਪਏ
ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਈ-ਨਿਲਾਮੀ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀ ਪਾਰਦਰਸ਼ਤਾ ਤੇ ਨਿਵੇਸ਼ ਪੱਖੀ ਨੀਤੀ ਸਿਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਈ ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ ਸਨ ਅਤੇ ਹੁਣ ਅੱਜ ਦੀ ਰਕਮ ਜੋੜ ਕੇ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕੁੱਲ 5000 ਕਰੋੜ ਰੁਪਏ ਕਮਾ ਲਏ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੀਆਂ ਉਸਾਰੂ ਨੀਤੀਆਂ ਸਦਕਾ ਲੋਕਾਂ ਦਾ ਰੀਅਲ ਅਸਟੇਟ ਖੇਤਰ ਵਿੱਚ ਵਿਸ਼ਵਾਸ ਹੋਰ ਵੱਧ ਰਿਹਾ ਹੈ।
ਮੁੰਡੀਆ ਨੇ ਕਿਹਾ ਕਿ ਹੁਣ 18 ਅਕਤੂਬਰ ਨੂੰ ਸ਼ੁਰੂ ਹੋਈ ਈ-ਨਿਲਾਮੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ।ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਸਮੇਂ ਵਿੱਚ ਕਰਵਾਈਆਂ ਈ-ਨਿਲਾਮੀਆਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਦੀਆਂ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਅਤੇ ਜੋ ਲੋਕ ਜਾਂ ਤਾਂ ਆਪਣੇ ਸਿਰ 'ਤੇ ਛੱਤ ਚਾਹੁੰਦੇ ਸਨ ਜਾਂ ਵਪਾਰਕ ਅਦਾਰੇ ਚਲਾਉਣਾ ਚਾਹੁੰਦੇ ਸਨ, ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਹੋ ਗਈਆਂ ਹਨ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਫਲ ਬੋਲੀਕਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਲਾਮ ਕੀਤੀਆਂ ਸਾਈਟਾਂ ਦਾ ਕਬਜ਼ਾ ਆਕਸ਼ਨ ਵਿੱਚ ਤੈਅ ਸਮੇਂ ਅਨੁਸਾਰ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਈ-ਨਿਲਾਮੀ ਦੇ ਨਤੀਜਿਆਂ ਤੋਂ ਪਤਾ ਚੱਲਦਾ ਹੈ ਕਿ ਬੋਲੀਕਾਰਾਂ ਨੇ ਰਾਜ ਭਰ ਵਿੱਚ ਉਪਲਬਧ ਪ੍ਰਾਪਰਟੀਆਂ ਵਿੱਚ ਦਿਲਚਸਪੀ ਦਿਖਾਈ, ਕਿਉਂਜੋ ਨਿਲਾਮ ਕੀਤੀਆਂ ਸਾਈਟਾਂ ਮੋਹਾਲੀ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਸਥਿਤ ਹਨ।
ਮੁੰਡੀਆ ਨੇ ਸੀ ਨਿਲਾਮੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮੁਹਾਲੀ ਦੇ ਸੈਕਟਰ 83-ਏ, ਆਈ. ਟੀ. ਸਿਟੀ ਵਿਖੇ ਸਥਿਤ ਪੈਟਰੋਲ ਪੰਪ ਦੀ ਸਾਈਟ ਲਈ 31.16 ਕਰੋੜ ਰੁਪਏ ਦੀ ਬੋਲੀ ਪ੍ਰਾਪਤ ਹੋਈ। ਸੈਕਟਰ 78 ਦੀ ਗਰੁੱਪ ਹਾਊਸਿੰਗ ਸਾਈਟ ਲਈ 163.87 ਕਰੋੜ ਰੁਪਏ ਦੀ ਬੋਲੀ ਲੱਗੀ ਅਤੇ ਸੈਕਟਰ 78 ਦੀ ਹੀ ਹੋਟਲ ਸਾਈਟ 33.47 ਕਰੋੜ ਰੁਪਏ ਵਿੱਚ ਨਿਲਾਮ ਹੋਈ। ਇਸ ਤੋਂ ਇਲਾਵਾ ਸੈਕਟਰ 68 ਦੀਆਂ 4 ਕਮਰਸ਼ੀਅਲ ਸਾਈਟਾਂ, ਆਈ. ਟੀ. ਸਿਟੀ, ਸੈਕਟਰ 101-ਏ ਦੇ 5 ਉਦਯੋਗਿਕ ਪਲਾਟਾਂ ਅਤੇ ਮੁਹਾਲੀ ਦੇ ਵੱਖ -ਵੱਖ ਸੈਕਟਰਾਂ ਵਿੱਚ ਸਥਿਤ 334 ਰਿਹਾਇਸ਼ੀ ਪਲਾਟਾਂ, ਐਸ. ਸੀ. ਓ. ਅਤੇ ਬੂਥਾਂ ਲਈ ਵੀ ਬੋਲੀ ਪ੍ਰਾਪਤ ਹੋਈ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਕਾਸ ਅਥਾਰਟੀਆਂ ਅਨੁਸਾਰ ਇਕੱਠੇ ਹੋਏ ਮਾਲੀਏ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਾਡਾ ਨੇ 1894 ਕਰੋੜ ਰੁਪਏ, ਗਲਾਡਾ ਨੇ 61.75 ਕਰੋੜ ਰੁਪਏ, ਬੀ.ਡੀ.ਏ. ਨੇ 16.08 ਕਰੋੜ ਰੁਪਏ, ਪੀ.ਡੀ.ਏ. ਨੇ 59.62 ਕਰੋੜ ਰੁਪਏ, ਜੇ.ਡੀ.ਏ. ਨੇ 12.25 ਕਰੋੜ ਰੁਪਏ, ਏ.ਡੀ.ਏ. ਨੇ 16.30 ਕਰੋੜ ਰੁਪਏ ਕਮਾਏ ਜੋ ਕਿ ਸਾਰਿਆਂ ਦੀ ਰਕਮ ਮਿਲਾ ਕੇ ਕੁੱਲ ਕਮਾਈ 2060 ਕਰੋੜ ਰੁਪਏ ਬਣਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਏ.ਜੀ.ਟੀ.ਐੱਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ