Welcome to Canadian Punjabi Post
Follow us on

31

October 2024
ਬ੍ਰੈਕਿੰਗ ਖ਼ਬਰਾਂ :
ਹੁਣ ਅਫਗਾਨਿਸਤਾਨ ਦੀਆਂ ਔਰਤਾਂ `ਤੇ ਉੱਚੀ ਆਵਾਜ਼ ’ਚ ਨਹੀਂ ਪੜ੍ਹ ਸਕਣਗੀਆਂ ਨਮਾਜ਼ ਜਾਂ ਕੁਰਾਨ, ਲੱਗੀਆਂ ਨਵੀਆਂ ਪਾਬੰਦੀਆਂਉੱਤਰੀ ਗਾਜ਼ਾ ’ਚ ਇਜ਼ਰਾਈਲ ਦੇ ਦੋ ਹਵਾਈ ਹਮਲਿਆਂ ’ਚ ਕਈ ਔਰਤਾਂ ਅਤੇ ਬੱਚਿਆਂ ਸਮੇਤ 88 ਮੌਤਾਂਸਪੇਨ 'ਚ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ, ਕਈ ਲੋਕ ਲਾਪਤਾਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
 
ਪੰਜਾਬ

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

October 30, 2024 12:23 PM

-ਮੁਲਜ਼ਮ ਨੂੰ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਏ.ਜੀ.ਟੀ.ਐੱਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ