Welcome to Canadian Punjabi Post
Follow us on

31

October 2024
ਬ੍ਰੈਕਿੰਗ ਖ਼ਬਰਾਂ :
ਹੁਣ ਅਫਗਾਨਿਸਤਾਨ ਦੀਆਂ ਔਰਤਾਂ `ਤੇ ਉੱਚੀ ਆਵਾਜ਼ ’ਚ ਨਹੀਂ ਪੜ੍ਹ ਸਕਣਗੀਆਂ ਨਮਾਜ਼ ਜਾਂ ਕੁਰਾਨ, ਲੱਗੀਆਂ ਨਵੀਆਂ ਪਾਬੰਦੀਆਂਉੱਤਰੀ ਗਾਜ਼ਾ ’ਚ ਇਜ਼ਰਾਈਲ ਦੇ ਦੋ ਹਵਾਈ ਹਮਲਿਆਂ ’ਚ ਕਈ ਔਰਤਾਂ ਅਤੇ ਬੱਚਿਆਂ ਸਮੇਤ 88 ਮੌਤਾਂਸਪੇਨ 'ਚ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ, ਕਈ ਲੋਕ ਲਾਪਤਾਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
 
ਪੰਜਾਬ

ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

October 30, 2024 12:23 PM

-ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ: ਡੀਜੀਪੀ ਗੌਰਵ ਯਾਦਵ
-ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀ.ਆਈ.ਟੀ. ਐਨ.ਡੀ.ਪੀ.ਐਸ. ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਦੀ ਨਿਵਾਰਕ ਹਿਰਾਰਤ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ: ਡੀਜੀਪੀ ਪੰਜਾਬ
-ਪੁਲਿਸ ਟੀਮਾਂ ਵੱਲੋਂ 1 ਜਨਵਰੀ, 2024 ਤੋਂ ਹੁਣ ਤੱਕ 13.62 ਕਰੋੜ ਰੁਪਏ ਦੀ ਡਰੱਗ ਮਨੀ, 860 ਕਿਲੋ ਅਫੀਮ, 367 ਕੁਇੰਟਲ ਭੁੱਕੀ ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ
ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜਿ਼ਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ 'ਤੇ ਸਿ਼ਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ 'ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗੁਰਦਾਸਪੁਰ ਜਿ਼ਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਜਿ਼ਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟ੍ਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਏ.ਜੀ.ਟੀ.ਐੱਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ