Welcome to Canadian Punjabi Post
Follow us on

31

October 2024
ਬ੍ਰੈਕਿੰਗ ਖ਼ਬਰਾਂ :
ਹੁਣ ਅਫਗਾਨਿਸਤਾਨ ਦੀਆਂ ਔਰਤਾਂ `ਤੇ ਉੱਚੀ ਆਵਾਜ਼ ’ਚ ਨਹੀਂ ਪੜ੍ਹ ਸਕਣਗੀਆਂ ਨਮਾਜ਼ ਜਾਂ ਕੁਰਾਨ, ਲੱਗੀਆਂ ਨਵੀਆਂ ਪਾਬੰਦੀਆਂਉੱਤਰੀ ਗਾਜ਼ਾ ’ਚ ਇਜ਼ਰਾਈਲ ਦੇ ਦੋ ਹਵਾਈ ਹਮਲਿਆਂ ’ਚ ਕਈ ਔਰਤਾਂ ਅਤੇ ਬੱਚਿਆਂ ਸਮੇਤ 88 ਮੌਤਾਂਸਪੇਨ 'ਚ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ, ਕਈ ਲੋਕ ਲਾਪਤਾਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
 
ਪੰਜਾਬ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ

October 30, 2024 12:29 PM

-ਔਰਤਾਂ ਦੇ ਮਾਣ-ਸਤਿਕਾਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵੀ ਕੀਤਾ ਪ੍ਰੇਰਿਤ
ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿੰਦਿਆਂ ਇੱਕ ਦੂਜੇ ਨੂੰ ਅੱਗੇ ਵਧਣ ਵਿੱਚ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਸਮਾਜ ਦੀ ਸਿਰਜਣਾ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਗਿੱਲ ਨੇ ਸਾਰੇ ਨੌਜਵਾਨਾਂ ਨੂੰ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਿੱਥੇ ਹਰ ਇੱਕ ਨੂੰ ਮਾਣ-ਸਨਮਾਨ ਮਿਲੇ ਅਤੇ ਹਰ ਕੋਈ ਸੁਰੱਖਿਆ ਮਹਿਸੂਸ ਕਰੇ। ਉਨ੍ਹਾਂ ਅੱਗੇ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਅਤੇ ਨਿਰਪੱਖਤਾ ਪ੍ਰਤੀ ਸਮਰਪਣ ਦੇ ਨਾਲ, ਅਸੀਂ ਅਜਿਹਾ ਸਮਾਜ ਸਿਰਜ ਸਕਦੇ ਹਾਂ, ਜਿਥੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਹਰ ਤਰ੍ਹਾਂ ਦੇ ਸ਼ੋਸ਼ਣ ਅਤੇ ਵਿਤਕਰੇ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰੀਏ।
ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਾਡੀ ਸਾਂਝੀ ਜਿ਼ੰਮੇਵਾਰੀ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਸਮਾਜ ਦੇ ਹਰ ਹਿੱਸੇ ਵਿੱਚ ਸੁਰੱਖਿਅਤ ਮਹਿਸੂਸ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਿਯੋਗ ਮਿਲੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਕ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਾਸਤੇ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਏ.ਜੀ.ਟੀ.ਐੱਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ