ਗੁਜਰਾਤ, 31 ਅਕਤੂਬਰ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 11ਵੀਂ ਵਾਰ ਫੌਜੀਆਂ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਗੁਜਰਾਤ ਦੇ ਕੱਛ ਪਹੁੰਚੇ। ਇੱਥੇ ਉਨ੍ਹਾਂ ਨੇ ਬੀਐੱਸਐੱਫ, ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਜਵਾਨਾਂ ਨੂੰ ਮਠਿਆਈਆਂ ਖੁਆਈਆਂ। ਪ੍ਰਧਾਨ ਮੰਤਰੀ 11 ਸਾਲਾਂ 'ਚ ਸਭ ਤੋਂ ਵੱਧ 4 ਵਾਰ ਫੌਜੀਆਂ ਵਿਚਾਲੇ ਜੰਮੂ-ਕਸ਼ਮੀਰ ਪਹੁੰਚੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਸਰਦਾਰ ਵੱਲਭ ਭਾਈ ਪਟੇਲ ਦੀ 149ਵੀਂ ਜਯੰਤੀ ਅਤੇ ਏਕਤਾ ਦਿਵਸ ਦੇ ਮੌਕੇ 'ਤੇ ਗੁਜਰਾਤ ਦੇ ਕੇਵੜੀਆ ਪਹੁੰਚੇ ਸਨ।
ਉਨ੍ਹਾਂ ਨੇ ਕਿਹਾ ਕਿ ਅੱਜ ਜੇਕਰ ਕੋਈ ਕਹਿੰਦਾ ਹੈ ਕਿ ਜੇਕਰ ਅਸੀਂ ਇਕਜੁੱਟ ਹਾਂ ਤਾਂ ਅਸੀਂ ਸੁਰੱਖਿਅਤ ਹਾਂ, ਤਾਂ ਕੁਝ ਲੋਕ ਕਹਿਣਾ ਸ਼ੁਰੂ ਕਰ ਦਿੰਦੇ ਹਨ ਕਿ ਇਹ ਗਲਤ ਹੈ। ਇਹ ਲੋਕ ਦੇਸ਼ ਦੀ ਏਕਤਾ ਨੂੰ ਢਾਹ ਲਾ ਰਹੇ ਹਨ। ਸਾਨੂੰ ਅਜਿਹੀਆਂ ਪ੍ਰਵਿਰਤੀਆਂ ਵਿਰੁੱਧ ਪਹਿਲਾਂ ਨਾਲੋਂ ਵੀ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ।