Welcome to Canadian Punjabi Post
Follow us on

26

December 2024
 
ਪੰਜਾਬ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ : ਸਿਬਿਨ ਸੀ

November 04, 2024 09:16 AM

- ਹੁਣ 20 ਨਵੰਬਰ, 2024 ਨੂੰ ਪੈਣਗੀਆਂ ਜ਼ਿਮਨੀ ਚੋਣਾਂ ਲਈ ਵੋਟਾਂ
ਚੰਡੀਗੜ੍ਹ, 4 ਨਵੰਬਰ (ਪੋਸਟ ਬਿਊਰੋ): ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ 13 ਨਵੰਬਰ, 2024 ਨੂੰ ਵੱਡੇ ਪੱਧਰ ’ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ ਅਤੇ ਲੌਜਿਸਟਿਕ ਸਬੰਧੀ ਵੱਖ-ਵੱਖ ਮਸਲੇ ਵੀ ਹੋ ਸਕਦੇ ਹਨ, ਜਿਸ ਨਾਲ ਚੋਣਾਂ ਦੌਰਾਨ ਵੋਟਰਾਂ ਦੀ ਸ਼ਮੂਲੀਅਤ ਘੱਟ ਸਕਦੀ ਹੈ। ਇਸ ਲਈ ਕਮਿਸ਼ਨ ਨੇ ਇਨ੍ਹਾਂ ਕਾਰਨਾਂ ਅਤੇ ਸੰਭਾਵਨਾਵਾਂ ਨੂੰ ਵਿਚਾਰਦਿਆਂ ਜ਼ਿਮਨੀ ਚੋਣ ਦੀ ਤਾਰੀਖ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਪਰੋਕਤ ਚੋਣਾਂ ਦੇ ਸਬੰਧ ਵਿੱਚ ਵੋਟਾਂ ਦੀ ਗਿਣਤੀ ਕਰਨ ਦੀ ਮਿਤੀ 23.11.2024 (ਸ਼ਨੀਵਾਰ) ਅਤੇ ਚੋਣ ਮੁਕੰਮਲ ਹੋਣ ਦੀ ਮਿਤੀ 25.11.2024 (ਸੋਮਵਾਰ) ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ