Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ
 
ਪੰਜਾਬ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

November 04, 2024 09:17 AM

- ਧਾਰਮਿਕ ਸੈਰ-ਸਪਾਟੇ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਪ੍ਰਫੁੱਲਤ ਕਰਨ ‘ਤੇ ਵਿਸ਼ੇਸ਼ ਜ਼ੋਰ
- ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
- ਪੰਜਾਬ ਦੇ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕਰਨ ਲਈ ਕਿਹਾ
- ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਵੇਗੀ ਪੰਜਾਬ ਸਰਕਾਰ: ਸੌਂਦ
ਚੰਡੀਗੜ੍ਹ, 4 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ। ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ।
ਸੌਂਦ ਨੇ ਅੱਗੇ ਕਿਹਾ ਕਿ ਪੰਜਾਬ ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ ਪੰਜਾਬ ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਆਨ ਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ।
ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਣ ਲਈ ਉੱਚ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਾਰੇ ਕਲਾਕਾਰਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਮੌਕੇ ਤੇ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਜਿਹੇ ਸਾਰੇ ਕਲਾਕਾਰਾਂ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕੀਤਾ ਜਾਵੇ।
ਇਸ ਮੌਕੇ ਹਰਿਆਣਾ ਸਾਈਡ ਤੋਂ ਪੰਜਾਬ ਵਿੱਚ ਦਾਖਲੇ ‘ਤੇ ‘ਐਂਟਰੀ ਗੇਟ’ ਬਣਾਉਣ ਅਤੇ ਸੁੰਦਰੀਕਰਨ ਬਾਬਤ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੌਂਦ ਨੇ ਕਿਹਾ ਕਿ ਜੀ.ਟੀ.ਰੋਡ ‘ਤੇ ਪੰਜਾਬ ਵਿੱਚ ਦਾਖਲ ਹੋਣ ਸਮੇਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਸਮਾਜਕ ਤਾਣੇ-ਬਾਣੇ ਨੂੰ ਦਰਸਾਉਂਦਾ ਗੇਟ ਅਤੇ ਬੁੱਤ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵੀ ਇੱਕ ਵਿਲੱਖਣ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਸੈਰ ਸਪਾਟਾ ਮੰਤਰੀ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ਅਤੇ ਵਿਭਾਗ ਦੀਆਂ ਜਾਇਦਾਦਾਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਵਿਕਾਸ ਲਈ ਕੇਂਦਰ ਨਾਲ ਬੇਹਤਰ ਤਾਲਮੇਲ ਕਰਕੇ ਸਾਰਥਕ ਨਤੀਜੇ ਲਿਆਂਦੇ ਜਾਣ। ਇਸ ਦੇ ਨਾਲ ਹੀ ਕੇਂਦਰ ਦੀਆਂ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੀਆਂ ਨੀਤੀਆਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਵੀ ਹਦਾਇਤ ਕੀਤੀ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਤੋਂ ਇਲਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ