ਨਵੀਂ ਦਿੱਲੀ, 4 ਅਕਤੂਬਰ (ਪੋਸਟ ਬਿਉਰੋ): ਭਾਰਤ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀਆਂ ਨੇ ਐਤਵਾਰ ਨੂੰ ਟੋਰਾਂਟੋ ਦੇ ਨਜ਼ਦੀਕ ਇੱਕ ਹਿੰਦੂ ਮੰਦਰ ਵਿੱਚ ਹੋਈ ਹਿੰਸਾ ਦੀ ਨਿੰਦਾ ਕੀਤੀ, ਜਦੋਂਕਿ ਦੋਨਾਂ ਦੇਸ਼ਾਂ ਵਿੱਚਕਾਰ ਸਿਆਸੀ ਤਨਾਅ ਵਧ ਰਿਹਾ ਹੈ।
ਸੋਸ਼ਲ ਮੀਡੀਆ `ਤੇ ਪੋਸਟ ਕੀਤੇ ਗਏ ਵੀਡੀਓ ਵਿੱਚ ਬਰੈਂਪਟਨ ਵਿੱਚ ਲੋਕ ਇੱਕ-ਦੂਜੇ ਨੂੰ ਝੰਡਿਆਂ ਨਾਲ ਮਾਰਦੇ ਅਤੇ ਮੁੱਕੇ ਮਾਰਦੇ ਵਿਖਾਈ ਦੇ ਰਹੇ ਹਨ। ਇਹ ਸਪੱਸ਼ਟ ਨਹੀਂ ਹੈ ਕਿ ਹਿੰਸਾ ਕਿਸਨੇ ਭੜਕਾਈ ਹੈ।
ਇਸਦੇ ਚਲਦੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਐਕਸ ਉੱਤੇ ਸਖਤ ਸ਼ਬਦਾਂ ਵਿੱਚ ਬਿਆਨ ਜਾਰੀ ਕੀਤਾ।
ਉਨ੍ਹਾਂ ਨੇ ਕਿਹਾ ਕਿ ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ `ਤੇ ਕੀਤੇ ਗਏ ਹਮਲੇ ਦੀ ਸਖਤ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਸ ਨੂੰ ਡਰਾਉਣ-ਧਮਕਾਉਣ ਦੀਆਂ ਕਾਇਰਤਾਪੂਰਣ ਕੋਸ਼ਿਸ਼ਾਂ ਵੀ ਓਨੀਆਂ ਹੀ ਭਿਆਨਕ ਹਨ। ਹਿੰਸਾ ਦੇ ਅਜਿਹੀਆਂ ਘਟਨਾਵਾਂ ਭਾਰਤ ਦੇ ਸੰਕਲਪ ਨੂੰ ਕਦੇ ਕਮਜ਼ੋਰ ਨਹੀਂ ਕਰਨਗੇ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਸਰਕਾਰ ਨਿਆਂ ਯਕੀਨੀ ਕਰੇਗੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖੇਗੀ।
ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਕਿਹਾ ਕਿ ਹਿੰਸਾ ਦੀਆਂ ਘਟਨਾਵਾਂ ਨੂੰ ਬਰਦਾਸਿ਼ਤ ਨਹੀਂ ਕੀਤਾ ਜਾ ਸਕਦਾ।