Welcome to Canadian Punjabi Post
Follow us on

06

November 2024
ਬ੍ਰੈਕਿੰਗ ਖ਼ਬਰਾਂ :
ਪ੍ਰੀਮੀਅਰ ਡੱਗ ਫੋਰਡ ਵੱਲੋਂ ਓਂਟਾਰੀਓ ਕਬੱਡੀ ਫੈਡਸੇਸ਼ਨ ਨਾਲ ਮੁਲਾਕਾਤਬਰੈਂਪਟਨ ਦੇ ਦੂਜੇ ਹਸਪਤਾਲ ਦਾ ਨਿਰਮਾਣ ਜਲਦੀ ਹੋਵੇਗਾ ਸ਼ੁਰੂ : ਐੱਮ.ਪੀ.ਪੀ. ਗਰੇਵਾਲਤਿੰਨ ਸਾਲ ਪਹਿਲਾਂ ਕੈਨੇਡਾ ਆਈ ਪੰਜਾਬੀ ਲੜਕੀ ਦੀ ਹੈਲੀਫੈਕਸ ਟਰਾਂਜਿਟ ਬਸ ਦੀ ਟੱਕਰ ਨਾਲ ਮਾਰੇ ਜਾਣ `ਤੇ ਮੌਤ, ਮੈਰੀਟਾਈਮ ਸਿੱਖ ਸੁਸਾਇਟੀ ਵੱਲੋਂ ਦੁੱਖ ਦਾ ਪ੍ਰਗਟਾਵਾਕੈਨੇਡਾ ਵਿੱਚ ਬਰੈਡ ਅਤੇ ਬੰਨਜ਼ ਦੇ ਕਈ ਬਰਾਂਡ ਬੁਲਾਏ ਵਾਪਿਸਹਾਈਵੇ 17 `ਤੇ 3 ਕਾਰਾਂ ਦੀ ਹੋਈ ਟੱਕਰ, ਇੱਕ ਵਿਅਕਤੀ ਨੂੰ ਕੀਤਾ ਗਿਆ ਏਅਰਲਿਫਟਓਟਵਾ ਪਾਰਕਿੰਗ ਸਥਾਨਾਂ ਵਿੱਚ ਪਾਰਕਿੰਗ ਪਰਮਿਟ ਦੀ ਦੁਰਵਰਤੋਂ ਕਰਨ `ਤੇ ਕੀਤੇ ਸੈਂਕੜੇ ਜੁਰਮਾਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੋਨਲਡ ਟਰੰਪ ਨੂੰ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ `ਤੇ ਦਿੱਤੀ ਵਧਾਈਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

November 05, 2024 08:00 AM

* ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
* ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ 'ਤੇ ਵੱਧ ਝਾੜ ਪ੍ਰਾਪਤ ਕਰਨ ਲਈ ਮਿੱਟੀ ਦੀ ਪਰਖ ਕਰਵਾਉਣ ਤੇ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
ਚੰਡੀਗੜ੍ਹ, 5 ਨਵੰਬਰ (ਪੋਸਟ ਬਿਊਰੋ): ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ।
ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿੱਟੀ ਵਿੱਚ ਮੌਜੂਦ ਉਪਜਾਊ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤਾਂ ਦਾ ਪਤਾ ਲਗਾਉਣ ਲਈ ਮਿੱਟੀ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ ਕਿਉਂਕਿ ਇਹ ਕਿਸਾਨਾਂ ਨੂੰ ਫ਼ਸਲਾਂ ਦਾ ਵੱਧ ਝਾੜ ਲੈਣ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ। ਨਿਯਮਤ ਜਾਂਚ ਨਾਲ ਮਿੱਟੀ ਦੀ ਸਿਹਤ ਦੀ ਨਿਗਰਾਨੀ ਕਰਨ, ਇਸ ਵਿੱਚ ਮੌਜੂਦ ਤੱਤਾਂ ਦੀ ਪਛਾਣ ਤੋਂ ਇਲਾਵਾ ਮਿੱਟੀ ਦੀ ਕਿਸਮ ਤੇਜ਼ਾਬੀ ਜਾਂ ਖਾਰੀ ਦਾ ਪਤਾ ਕਰਕੇ ਬਿਜਾਈ ਲਈ ਉਚਿਤ ਫ਼ਸਲਾਂ ਦੀ ਚੋਣ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਿੱਟੀ ਵਿਚਲੇ ਮੌਜੂਦ ਉਪਜਾਊ ਤੱਤਾਂ ਬਾਰੇ ਜਾਣ ਕੇ ਕਿਸਾਨ ਘੱਟ ਖਾਦ ਦੀ ਵਰਤੋਂ ਕਰਕੇ ਆਪਣੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾ ਸਕਦੇ ਹਨ।
ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸੁਝਾਏ ਗਏ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਕਿਸਾਨ ਵਰਤੋਂ ਕਰ ਸਕਦੇ ਹਨ, ਜੋ ਕਣਕ ਦੀ ਫ਼ਸਲ ਲਈ ਡੀਏਪੀ ਜਿੰਨੇ ਹੀ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਡੀਏਪੀ ਦੇ ਇੱਕ ਥੈਲੇ ਦੀ ਥਾਂ ਕਿਸਾਨ 75 ਕਿਲੋਗ੍ਰਾਮ ਐਨ.ਪੀ.ਕੇ. (12:32:16) ਦੀ ਪ੍ਰਤੀ ਏਕੜ, ਜਾਂ 150 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਅਤੇ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, ਜਾਂ 50 ਕਿਲੋਗ੍ਰਾਮ ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ 20 ਕਿਲੋ ਯੂਰੀਆ ਪ੍ਰਤੀ ਏਕੜ, ਜਾਂ 90 ਕਿਲੋਗ੍ਰਾਮ ਐਨ.ਪੀ.ਕੇ. (10:26:26) ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੇ ਭੌਤਿਕ ਗੁਣਾਂ ਨੂੰ ਸੁਧਾਰਨ ਲਈ ਜੈਵਿਕ ਤੇ ਦੇਸੀ ਖਾਦਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ