Welcome to Canadian Punjabi Post
Follow us on

06

November 2024
ਬ੍ਰੈਕਿੰਗ ਖ਼ਬਰਾਂ :
ਤਿੰਨ ਸਾਲ ਪਹਿਲਾਂ ਕੈਨੇਡਾ ਆਈ ਪੰਜਾਬੀ ਲੜਕੀ ਦੀ ਹੈਲੀਫੈਕਸ ਟਰਾਂਜਿਟ ਬਸ ਦੀ ਟੱਕਰ ਨਾਲ ਮਾਰੇ ਜਾਣ `ਤੇ ਮੌਤ, ਮੈਰੀਟਾਈਮ ਸਿੱਖ ਸੁਸਾਇਟੀ ਵੱਲੋਂ ਦੁੱਖ ਦਾ ਪ੍ਰਗਟਾਵਾਕੈਨੇਡਾ ਵਿੱਚ ਬਰੈਡ ਅਤੇ ਬੰਨਜ਼ ਦੇ ਕਈ ਬਰਾਂਡ ਬੁਲਾਏ ਵਾਪਿਸਹਾਈਵੇ 17 `ਤੇ 3 ਕਾਰਾਂ ਦੀ ਹੋਈ ਟੱਕਰ, ਇੱਕ ਵਿਅਕਤੀ ਨੂੰ ਕੀਤਾ ਗਿਆ ਏਅਰਲਿਫਟਓਟਵਾ ਪਾਰਕਿੰਗ ਸਥਾਨਾਂ ਵਿੱਚ ਪਾਰਕਿੰਗ ਪਰਮਿਟ ਦੀ ਦੁਰਵਰਤੋਂ ਕਰਨ `ਤੇ ਕੀਤੇ ਸੈਂਕੜੇ ਜੁਰਮਾਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੋਨਲਡ ਟਰੰਪ ਨੂੰ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ `ਤੇ ਦਿੱਤੀ ਵਧਾਈਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼
 
ਪੰਜਾਬ

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

November 06, 2024 10:05 AM

*ਇੱਕ ਦਿਨ ਵਿੱਚ 6.18 ਐਲ.ਐਮ.ਟੀ. ਝੋਨੇ ਦੀ ਰਿਕਾਰਡ ਚੁਕਾਈ ਕੀਤੀ ; ਮੰਡੀਆਂ ‘ਚ ਪੁੱਜੇ 111 ਐਲ.ਐਮ.ਟੀ. ਝੋਨੇ ਚੋਂ 105 ਐਲ.ਐਮ.ਟੀ. ਦੀ ਹੋਈ ਖ਼ਰੀਦ
*ਪੰਜਾਬ ਸਰਕਾਰ ਦਾ 6ਵਾਂ ਸਫ਼ਲ ਖਰੀਦ ਸੀਜ਼ਨ
ਚੰਡੀਗੜ੍ਹ, 6 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ-ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਚੁਕਾਈ ਦੇ ਪੱਖ ਤੋਂ, ਕੱਲ੍ਹ 6.18 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਗਈ, ਜੋ ਕਿ ਇੱਕ ਦਿਨ ਦੀ ਚੁਕਾਈ ਦੇ ਲਿਹਾਜ਼ ਨਾਲ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਹੁਣ ਤੱਕ ਕੁੱਲ ਚੁਕਾਈ 64,55,000 ਲੱਖ ਮੀਟਰਿਕ ਟਨ ਹੈ ਜੋ ਲਗਭਗ 62 ਫੀਸਦ ਦੇ ਕਰੀਬ ਬਣਦੀ ਹੈ।
ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ 5086 ਚੌਲ ਮਿੱਲਾਂ ਵਿੱਚੋਂ 4792 ਨੇ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਸਨ ਅਤੇ 4579 ਮਿੱਲਾਂ ਨੂੰ ਅਲਾਟਮੈਂਟ ਹੋ ਗਈ ਹੈ ,ਜੋ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਮੌਜੂਦਾ ਰਾਜ ਸਰਕਾਰ ਦਾ ਇਹ 6ਵਾਂ ਖ਼ਰੀਦ ਸੀਜ਼ਨ ਵੀ ਬਹੁਤ ਸਫ਼ਲ ਸਿੱਧ ਹੋਵੇਗਾ।ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਸੂਬੇ ਨੂੰ 185 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਲਿਆ ਹੈ ਅਤੇ ਰਾਜ ਸਰਕਾਰ ਨੇ 190 ਲੱਖ ਮੀਟਰਕ ਟਨ ਦੀ ਖ਼ਰੀਦ ਲਈ ਬਾਰਦਾਨੇ ਅਤੇ ਮੁਦਰਾ ਦੇ ਰੂਪ ਵਿੱਚ ਮੁਕੰਮਲ ਪ੍ਰਬੰਧ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੇਂਦਰ ਸਰਕਾਰ ਨੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ’ਤੇ ‘ਮੁੱਲ- ਕਟੌਤੀ’ ਕੀਤੀ ਸੀ, ਪਰ ਪੰਜਾਬ ਸਰਕਾਰ ਨੇ 190 ਕਰੋੜ ਰੁਪਏ ਕਿਸਾਨਾਂ ਨੂੰ ਆਪਣੀ ਜੇਬ ਵਿੱਚੋਂ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਕੋਈ ਆਰਥਿਕ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਚੌਲ ਮਿੱਲਰਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ ਭਾਵੇਂ ਇਹ ਸੀ.ਐਮ.ਆਰ. ਸੁਰੱਖਿਆ ਦਾ ਮੁੱਦਾ ਹੋਵੇ ਜਾਂ ਕੋਈ ਹੋਰ।
ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖ਼ਰੀਦ ਨਾਲ ਜੁੜੇ ਸਾਰੇ ਲੋਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ।
ਸਪੇਸ (ਲੋੜੀਂਦੀ ਥਾਂ) ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਸੁਚੱਜੀ, ਸੁਹਿਰਦ ਅਤੇ ਯੋਜਨਾਬੱਧ ਪਹੁੰਚ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਨੇ ਖ਼ੁਦ ਕਈ ਪੱਤਰ ਲਿਖ ਕੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਹੈ।
ਚੁਣੌਤੀਆਂ ਦੇ ਬਾਵਜੂਦ ਅਣਥੱਕ ਕੰਮ ਕਰਨ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਅਸੀਂ ਇੱਕ ਬਹੁਤ ਹੀ ਸਫ਼ਲ ਸੀਜ਼ਨ ਨੂੰ ਪੂਰਾ ਕਰਨ ਵੱਲ ਵਧ ਰਹੇ ਹਾਂ।
ਸੀ.ਸੀ.ਐਲ. ਬਾਰੇ ਆਪਣਾ ਪੱਖ ਸਪੱਸ਼ਟ ਕਰਦਿਆਂ ਮੰਤਰੀ ਨੇ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਬਦਲੇ ਸੀ.ਸੀ.ਐਲ. ਸੂਬੇ ਨੂੰ ਦਿੱਤਾ ਜਾਂਦਾ ਹੈ, ਇਸ ਲਈ ਕੇਂਦਰ ਸਰਕਾਰ ਕਿਸਾਨਾਂ ‘ਤੇ ਕੋਈ ਅਹਿਸਾਨ ਨਹੀਂ ਕਰ ਰਹੀ ਹੈ।
ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮੁੱਦੇ ’ਤੇ ਸੌੜੀ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਇਸ ਦੀ ਬਜਾਏ ਉਹ ਕੇਂਦਰ ਸਰਕਾਰ ’ਤੇ ਰੈਕਾਂ ਦੀ ਗਿਣਤੀ ਦੁੱਗਣੀ ਕਰਨ ਲਈ ਦਬਾਅ ਬਣਾਉਣ ਤਾਂ ਜੋ ਵੱਧ ਤੋਂ ਵੱਧ ਚੌਲਾਂ ਨੂੰ ਬਾਹਰ ਭੇਜ ਕੇ ਸੂਬੇ ਵਿੱਚ ਭੰਡਾਰਨ ਲਈ ਲੋੜੀਂਦੀ ਥਾਂ ਉਪਲਬਧ ਹੋ ਸਕੇ।
ਹੁਣ ਤੱਕ ਭਾਰਤੀ ਖੁਰਾਕ ਨਿਗਮ ਵੱਲੋਂ ਭੰਡਾਰਨ ਲਈ 18 ਲੱਖ ਮੀਟ੍ਰਿਕ ਟਨ ਥਾਂ ਉਪਲਬਧ ਕਰਵਾਈ ਗਈ ਹੈ ਪਰ ਭਾਰਤੀ ਖੁਰਾਕ ਨਿਗਮ ਵੱਲੋਂ ਹੋਰ ਭੰਡਾਰਨ ਕਰਨਾ ਯਕੀਨੀ ਬਣਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ