Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ ਫੋਰਟ ਲਾਡਰਡੇਲ ਵਿੱਚ ਕਿਸ਼ਤੀ ਵਿੱਚ ਹੋਇਆ ਧਮਾਕਾ, ਮਾਂਟਰੀਅਲ ਵਿਅਕਤੀ ਦੀ ਮੌਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਕੀਤੀ ਸ਼ਰਧਾਂਜਲੀ ਭੇਟਬੋਨਟ 'ਤੇ ਬੈਠਾਇਆ ਬੱਚਾ, ਹਾਈਵੇ 'ਤੇ ਭਜਾਈ ਕਾਰ, ਮੁਲਜ਼ਮ ਗ੍ਰਿਫ਼ਤਾਰਗੁਜਰਾਤ 'ਚ ਟਾਇਰ ਫਟਣ ਕਾਰਨ 2 ਟਰੱਕਾਂ ਦੀ ਟੱਕਰ, 2 ਦੀ ਮੌਤ, 3 ਜ਼ਖਮੀਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾ
 
ਪੰਜਾਬ

ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

November 06, 2024 10:08 AM

- ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ
- ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ
- ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ (ਪੋਸਟ ਬਿਊਰੋ): ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿੱਚ ਰਹਿ ਰਿਹਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।
ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਪੁਲਿਸ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਤਫ਼ਤੀਸ਼ ਜਾਰੀ ਹੈ।
ਜ਼ਿਕਰਯੋਗ ਹੈ ਕਿ ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।
ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼-1 ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਅਤੇ ਤਿੰਨੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਾਹਨ ’ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ।
ਸੀ.ਪੀ. ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ।
ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 44 ਮਿਤੀ 05.11.2024 ਅਧੀਨ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21ਸੀ,22ਸੀ ਅਤੇ 23 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ