ਚੰਡੀਗੜ੍ਹ, 7 ਨਵੰਬਰ (ਪੋਸਟ ਬਿਊਰੋ): ਜਲੰਧਰ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ `ਤੇ ਪੋਸਟ ਸਾਂਝੀ ਕਰਕੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਕਾਬਲੇ ਵਿਚ ਕੌਸ਼ਲ-ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਜ਼ਬਤ ਕੀਤੇ ਹਨ।
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਹ ਕਾਰਵਾਈ ਕਰਦਿਆਂ ਇਨ੍ਹਾਂ ਬਦਮਾਸ਼ਾਂ ਨੂੰ ਫੜ੍ਹਨ `ਚ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਅਧਾਰ `ਤੇ ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਗਿਆ।
ਪੁਲਿਸ ਮੁਤਾਬਕ ਇਸ ਦੌਰਾਨ ਦੋਵੇਂ ਪਾਸੇ ਫਾਇਰਿੰਗ ਹੋਈ, ਇਸਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੋਨਾਂ ਨੂੰ ਦੋ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕਰ ਲਿਆ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਫੜੇ੍ਹ ਗਏ ਮੁਲਜ਼ਮ ਪੰਜਾਬ ਦੇ ਨਾਲ-ਨਾਲ ਹਰਿਆਣਾ `ਚ ਗਿਰੋਹ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਸਪਲਾਈ ਕਰਵਾ ਰਹੇ ਸਨ।
ਇਨ੍ਹਾਂ ਬਦਮਾਸ਼ਾਂ `ਤੇ ਕਈਂ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਿਸ ਇਨ੍ਹਾਂ ਮੁਲਜਮਾਂ ਯਤਨ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਦੇ ਹੋਰ ਸੰਬੰਧਾਂ ਦੀ ਜਾਂਚ ਕੀਤੀ ਜਾਵੇਗੀ।