Welcome to Canadian Punjabi Post
Follow us on

12

November 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾਪੁਲਿਸ ਨੇ ਨਾਰਥ ਯਾਰਕ ਕਤਲਕਾਂਡ ਵਿੱਚ ਲੋੜੀਂਦੇ 2 ਮੁਲਜ਼ਮਾਂ ਦੀ ਕੀਤੀ ਪਹਿਚਾਣ, ਭਾਲ ਜਾਰੀਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਅਹੁਦੇ ਦੀ ਸਹੁੰ
 
ਪੰਜਾਬ

ਵਿਜੀਲੈਂਸ ਵੱਲੋਂ ਤਰਨਤਾਰਨ ਦਾ ਡੀ.ਸੀ. ਤੇ ਉਸਦਾ ਸਾਥੀ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

November 07, 2024 07:40 AM

ਚੰਡੀਗੜ੍ਹ, 7 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ 50,000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20,000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼