Welcome to Canadian Punjabi Post
Follow us on

29

March 2024
 
ਪੰਜਾਬ

ਕੈਪਟਨ ਅਮਰਿੰਦਰ ਦਾ ਐਲਾਨ: ਪਾਰਲੀਮੈਂਟ ਚੋਣਾਂ ਵਿੱਚ ਕਾਂਗਰਸ ਦੀਹਾਲਤ ਮਾੜੀਰਹੀ ਤਾਂ ਮੁੱਖ ਮੰਤਰੀ ਦੀ ਕੁਰਸੀ ਛੱਡਾਂਗਾ

May 17, 2019 09:00 AM

ਚੰਡੀਗੜ੍ਹ, 16 ਮਈ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਵੱਡਾ ਐਲਾਨ ਕਰ ਦਿੱਤਾ ਹੈ ਕਿ ਜੇ ਇਸ ਰਾਜ ਤੋਂ ਪਾਰਲੀਮੈਂਟ ਚੋਣਾਂ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਚੰਗਾ ਨਾ ਰਿਹਾ ਤਾਂ ਉਹ ਇਸ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣਗੇ ਅਤੇ ਮੁੱਖ ਮੰਤਰੀ ਦਾ ਅਹੁਦਾ ਛੱਡ ਦੇਣਗੇ।
ਅੱਜ ਏਥੇ ਪ੍ਰੈੱਸ ਬਿਆਨ ਜਾਰੀ ਕਰ ਕੇਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਰਟੀ ਹਾਈਕਮਾਨ ਨੇ ਲੋਕ ਸਭਾ ਹਲਕਿਆਂ ਵਿਚਲੇ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਦੇ ਲਈ ਜਿਹੜਾ ਨਿਯਮ ਬਣਾਇਆ ਹੈ, ਉਹ ਖੁਦ ਉਨ੍ਹਾਂ ਉੱਤੇ ਵੀ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦਾ ਪੰਜਾਬ ਵਿੱਚ ਸਫਾਇਆ ਹੋ ਗਿਆ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਵਰਨਣ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਕਾਂਗਰਸ ਨੇ ਐਲਾਨ ਜਾਰੀ ਕੀਤਾ ਸੀ ਕਿ ਜਿਹੜੇ ਲੋਕ ਸਭਾ ਹਲਕੇ ਵਿੱਚੋਂ ਪਾਰਟੀ ਉਮੀਦਵਾਰ ਹਾਰੇਗਾ, ਓਥੋਂ ਦੇ ਮੰਤਰੀ ਦਾ ਅਹੁਦਾ ਵੀ ਖੋਹ ਲਿਆ ਜਾਵੇਗਾ ਅਤੇ ਉਸ ਥਾਂ ਵਾਲੇ ਵਿਧਾਇਕਾਂ ਨੂੰ ਅਗਲੀ ਵਾਰ ਟਿਕਟ ਨਹੀਂ ਮਿਲੇਗੀ।
ਇਸ ਮੌਕੇ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਸਿੱਧੂ ਦੀ ਚੰਡੀਗੜ੍ਹ ਤੋਂ ਟਿਕਟ ਕੱਟੇ ਜਾਣ ਪਿੱਛੇ ਖੁਦ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਉੱਤੇਆਪਣੇ ਆਪ ਨੂੰ ਨਿਰਦੋਸ਼ ਦੱਸਿਆ ਤੇ ਕਿਹਾ ਕਿ ਚੰਡੀਗੜ੍ਹ ਦੀ ਟਿਕਟ ਦੇਣ ਦਾ ਫੈਸਲਾ ਪਾਰਟੀ ਹਾਈਕਮਾਨ ਦਾਹੈ ਤੇ ਉਨ੍ਹਾਂ ਨੂੰ ਪਵਨ ਬਾਂਸਲ ਬਿਹਤਰ ਉਮੀਦਵਾਰ ਲੱਗੇ ਸਨ। ਉਨ੍ਹਾਂਕਿਹਾ ਕਿ ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਜਾਂ ਅੰਮ੍ਰਿਤਸਰ ਤੋਂ ਟਿਕਟ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਨੇ ਖ਼ੁਦ ਨਾਂਹ ਕਰ ਦਿੱਤੀ ਸੀ। ਜਿ਼ਕਰ ਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਆਪਣੀ ਟਿਕਟ ਕੱਟੇ ਜਾਣ ਪਿੱਛੇ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੀ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਨੂੰ ਜ਼ਿੰਮੇਵਾਰ ਕਿਹਾ ਸੀ, ਜਿਸ ਦਾ ਉਨ੍ਹਾਂ ਦੇ ਪਤੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਸਮਰਥਨ ਕੀਤਾ ਹੋਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ