Welcome to Canadian Punjabi Post
Follow us on

28

March 2024
 
ਭਾਰਤ

ਸਾਧਵੀ ਪ੍ਰਗਿਆ ਦਾ ਨਵਾਂ ਸ਼ੋਸ਼ਾ: ਨਾਥੂਰਾਮ ਗੌਡਸੇ ਦੇਸ਼ਭਗਤ ਸਨ, ਹਨ ਤੇ ਦੇਸ਼ਭਗਤ ਹੀ ਰਹਿਣਗੇ

May 17, 2019 09:01 AM

ਆਗਰ ਮਾਲਵਾ (ਮੱਧ ਪ੍ਰਦੇਸ਼), 16 ਮਈ, (ਪੋਸਟ ਬਿਊਰੋ)- ਭੋਪਾਲ ਲੋਕ ਸਭਾ ਹਲਕੇਤੋਂ ਭਾਜਪਾ ਉਮੀਦਵਾਰ ਅਤੇ ਮਾਲੇਗਾਉਂ ਧਮਾਕਿਆਂ ਦੀ ਦੋਸ਼ੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੇ ਕਿਹਾ ਹੈਕਿ ਨਾਥੂਰਾਮ ਗੌਡਸੇ ਦੇਸ਼ਭਗਤ ਸਨ, ਹਨ ਤੇ ਰਹਿਣਗੇ, ਇਸ ਦੀ ਤਿੱਖੀ ਆਲੋਚਨਾ ਹੋਣ ਪਿੱਛੋਂ ਸਾਧਵੀ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਮਾਫ਼ੀ ਮੰਗ ਲਈ ਹੈ।
ਮੱਧ ਪ੍ਰਦੇਸ਼ ਦੀ ਦੇਵਾਸ ਪਾਰਲੀਮੈਂਟ ਸੀਟ ਉੱਤੇ 19 ਮਈ ਨੂੰ ਹੋਣ ਵਾਲੀ ਵੋਟਿੰਗਵਾਸਤੇਭਾਜਪਾ ਦੇ ਉਮੀਦਵਾਰ ਮਹਿੰਦਰ ਸੋਲੰਕੀ ਦੇ ਪੱਖ ਵਿਚ ਰੋਡ ਸ਼ੋਅ ਕਰ ਰਹੀ ਸਾਧਵੀ ਪ੍ਰਗਿਆ ਨੇ ਸਵਾਲ ਦੇ ਜਵਾਬ ਵਿਚ ਕਿਹਾ ਕਿ‘ਨਾਥੂਰਾਮ ਗੌਡਸੇ ਦੇਸ਼ਭਗਤ ਸਨ, ਹਨ ਤੇ ਰਹਿਣਗੇ। ਗੌਡਸੇ ਨੂੰ ਅਤਿਵਾਦੀ ਕਹਿਣ ਵਾਲੇ ਅਪਣੇ ਅੰਦਰ ਝਾਤੀ ਮਾਰਨ।` ਸਾਧਵੀ ਨੇ ਕਿਹਾ, ‘ਇਸ ਵਾਰ ਚੋਣਾਂ ਵਿਚ ਅਜਿਹਾ ਬੋਲਣ ਵਾਲਿਆਂ ਨੂੰ ਜਵਾਬ ਦੇ ਦਿਤਾ ਜਾਵੇਗਾ।’ ਉਸ ਨੂੰ ਪੁੱਛਿਆ ਗਿਆ ਸੀ ਕਿ ਕੁਝ ਦਿਨ ਪਹਿਲਾਂ ਦੱਖਣ ਦੇ ਫਿਲਮ ਸਟਾਰ ਕਮਲ ਹਸਨ ਨੇ ਨਾਥੂਰਾਮ ਗੌਡਸੇ ਨੂੰ ਭਾਰਤ ਦਾ ਪਹਿਲਾ ਹਿੰਦੂ ਅਤਿਵਾਦੀ ਕਿਹਾ ਸੀ, ਇਸ ਬਾਰੇ ਉਹ ਕੀ ਕਹਿਣਗੇ? ਜਵਾਬ ਵਿੱਚ ਸਾਧਵੀ ਨੇ ਇਹ ਗੱਲ ਕਹੀ ਹੈ। ਮੱਧ ਪ੍ਰਦੇਸ਼ਭਾਜਪਾ ਦੇ ਪ੍ਰਧਾਨ ਲੋਕੇਂਦਰ ਪਰਾਸ਼ਰ ਨੇ ਕਿਹਾ, ‘ਸਾਧਵੀ ਦੇ ਬਿਆਨ ਨਾਲ ਅਸੀਂ ਸਹਿਮਤ ਨਹੀਂ। ਪਾਰਟੀ ਪੁੱਛੇਗੀ ਕਿ ਇਹ ਬਿਆਨ ਕਿਸ ਲਈ ਦਿੱਤਾ ਗਿਆ ਹੈ। ਜਿਸ ਨੇ ਮਹਾਤਮਾ ਗਾਂਧੀ ਦੀ ਹਤਿਆ ਕੀਤੀ ਹੋਵੇ, ਉਹ ਦੇਸ਼ਭਗਤ ਹੋ ਹੀ ਨਹੀਂ ਸਕਦਾ।`
ਕਾਂਗਰਸ ਪਾਰਟੀ ਨੇ ਕਿਹਾ ਕਿ ਨਾਥੂਰਾਮ ਗੌਡਸੇ ਨੂੰ ਦੇਸ਼ਭਗਤ ਕਹਿ ਦੇਣਾ ਪੂਰੇ ਦੇਸ਼ ਦਾ ਅਪਮਾਨ ਹੈ।ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪ੍ਰਗਿਆ ਦਾ ਬਿਆਨ ਪੂਰੇ ਭਾਰਤ ਦਾ ਅਪਮਾਨ ਹੈ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਇਸ ਦੀ ਮਾਫ਼ੀ ਮੰਗਣੀ ਚਾਹੀਦੀ ਹੈ।` ਉਨ੍ਹਾਂ ਕਿਹਾ ਕਿ ਅੱਜ ਇਹ ਗੱਲ ਸਾਫ਼ ਹੋ ਗਈ ਹੈ ਕਿ ਭਾਜਪਾ ਵਾਲੇ ਗੌਡਸੇ ਦੇ ਸੱਚੇ ਵਾਰਸ ਹਨ। ਹਿੰਸਾ ਦਾ ਸਭਿਆਚਾਰ ਅਤੇ ਸ਼ਹੀਦਾਂ ਦਾ ਅਪਮਾਨ, ਇਹੋ ਹੈ ਭਾਜਪਾਈ ਡੀਐਨ ਏ।’ ਉਨ੍ਹਾਂ ਕਿਹਾ ਕਿ ਭਾਜਪਾ ਦਾ ਹਿੰਸਕ ਚਿਹਰਾ ਬੇਨਕਾਬ ਹੋ ਗਿਆ ਹੈ।
ਦੂਸਰੇ ਪਾਸੇ ਭਾਜਪਾ ਦੇ ਬੁਲਾਰੇ ਜੀ ਵੀ ਐਲ ਨਰਸਿਮ੍ਹਾ ਨੇ ਕਿਹਾ ਕਿ ਸਾਧਵੀ ਪ੍ਰਗਿਆ ਦੇ ਬਿਆਨ ਨਾਲਭਾਜਪਾ ਸਹਿਮਤ ਨਹੀਂ ਅਤੇ ਇਸ ਦੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਸ ਤੋਂ ਸਪੱਸ਼ਟੀਕਰਨ ਮੰਗੇਗੀ। ਇਸ ਦੇ ਕੁਝ ਘੰਟੇ ਬਾਅਦ ਸਾਧਵੀ ਨੇ ਅਪਣਾ ਬਿਆਨ ਵਾਪਸ ਲੈ ਕੇ ਦੇਸ਼ ਦੇ ਲੋਕਾਂ ਕੋਲੋਂ ਮਾਫ਼ੀ ਮੰਗ ਲਈ। ਪ੍ਰਗਿਆ ਦੇ ਬੁਲਾਰੇ ਹਿਤੇਸ਼ ਵਾਜਪਾਈ ਨੇ ਕਿਹਾ, ‘ਸਾਧਵੀ ਪ੍ਰਗਿਆ ਨੇ ਅਪਣੇ ਬਿਆਨ ਲਈ ਮਾਫ਼ੀ ਮੰਗ ਲਈ ਹੈ।` ਜਦ ਉਨ੍ਹਾਂ ਨੂੰ ਪੁਛਿਆ ਗਿਆ ਕਿ ਕੀ ਸਾਧਵੀ ਪ੍ਰਗਿਆ ਨੇ ਮੱਧ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਰਾਕੇਸ਼ ਸਿੰਘ ਤੋਂ ਮਾਫ਼ੀ ਮੰਗੀ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਕੋਈ ਮੁੱਦਾ ਨਹੀਂ ਹੈ, ਉਨ੍ਹਾਂ ਮਾਫ਼ੀ ਮੰਗ ਲਈ ਅਤੇ ਅਪਣਾ ਬਿਆਨ ਵਾਪਸ ਲੈ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ