Welcome to Canadian Punjabi Post
Follow us on

12

November 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾਪੁਲਿਸ ਨੇ ਨਾਰਥ ਯਾਰਕ ਕਤਲਕਾਂਡ ਵਿੱਚ ਲੋੜੀਂਦੇ 2 ਮੁਲਜ਼ਮਾਂ ਦੀ ਕੀਤੀ ਪਹਿਚਾਣ, ਭਾਲ ਜਾਰੀਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਅਹੁਦੇ ਦੀ ਸਹੁੰ
 
ਪੰਜਾਬ

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

November 11, 2024 10:08 AM

ਚੰਡੀਗੜ੍ਹ, 11 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਸਿ਼ਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈ.ਈ.ਸੀ. ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਜ਼ੋਨ-ਡੀ, ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ ਸੀ।
ਸਿ਼ਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਹ ਐਸ.ਡੀ.ਓ ਮੈਡਮ ਨੇਹਾ ਪੰਚਾਲ ਦੇ ਦਫ਼ਤਰ ਗਿਆ ਤਾਂ ਉਨ੍ਹਾਂ ਨੇ ਬਿੱਲ ਪਾਸ ਕਰਵਾਉਣ ਬਦਲੇ 15000 ਰੁਪਏ ਜਾਂ ਕੁੱਲ ਰਕਮ ਦਾ 2 ਪ੍ਰਤੀਸ਼ਤ ਰਿਸ਼ਵਤ ਦੇਣ ਦੀ ਮੰਗ ਕੀਤੀ ਅਤੇ ਸਿ਼ਕਾਇਤਕਰਤਾ ਨੇ ਐਸ.ਡੀ.ਓ. ਨੇਹਾ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਬਣਾ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਐਸ.ਡੀ.ਓ ਨੇਹਾ ਪੰਚਾਲ ਦੇ ਸਹਾਇਕ ਨੈਤਿਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਗਿਆ। ਦੱਸਣਯੋਗ ਹੈ ਕਿ ਨੈਤਿਕ ਨੂੰ ਐਸ.ਡੀ.ਓ. ਨੇਹਾ ਵੱਲੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਭੇਜਿਆ ਗਿਆ ਸੀ। ਇਸ ਤੋਂ ਬਾਅਦ ਇਸ ਕੇਸ ਵਿੱਚ ਐਸ.ਡੀ.ਓ. ਨੇਹਾ ਪੰਚਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ