ਨਵੀਂ ਦਿਲੱੀ, 11 ਨਵੰਬਰ (ਪੋਸਟ ਬਿਊਰੋ): ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਅੱਜ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਉਹ ਭਾਰਤ ਦੇ 51ਵੇਂ ਚੀਫ਼ ਜਸਟਿਸ ਹੋਣਗੇ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੇਰੇ 10 ਵਜੇ ਸੰਜੀਵ ਖੰਨਾ ਨੂੰ ਅਹੁਦੇ ਦੀ ਸਹੁੰ ਚੁੱਕਵਾਈ। ਨਵੇਂ ਛਝੀ ਦਾ ਕਾਰਜਕਾਲ 13 ਮਈ, 2025 ਤੱਕ ਹੋਵੇਗਾ।
ਜਸਟਿਸ ਸੰਜੀਵ ਖੰਨਾ ਦਾ ਜਨਮ 14 ਮਈ 1960 ਨੂੰ ਦਿੱਲੀ ਹਾਈਕੋਰਟ ਦੇ ਸਾਬਕਾ ਜਸਟਿਸ ਦੇਵ ਰਾਜ ਖੰਨਾ ਦੇ ਘਰ ਹੋਇਆ ਸੀ। ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਮਾਡਰਨ ਸਕੂਲ, ਬਾਰਾਖੰਬਾ ਰੋਡ, ਦਿੱਲੀ ਤੋਂ ਪੂਰੀ ਕੀਤੀ। ਉਨ੍ਹਾਂ ਨੇ 1980 ਵਿੱਚ ਦਿੱਲੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਬਾਅਦ ਵਿੱਚ ਡੀਯੂ ਦੇ ਕੈਂਪਸ ਲਾਅ ਸੈਂਟਰ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ।